ਬਾਬਾ ਬਕਾਲਾ ਸਾਹਿਬ, 21 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸ: ਚੈਂਚਲ ਸਿੰਘ ਭੁੱਲਰ (ਗਗਨ ਪੈਲੇਸ ਵਾਲਿਆਂ) ਦੇ ਸਤਿਕਾਰਯੋਗ ਪਿਤਾ ਅਤੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੇਵਕ ਨਿਹੰਗ ਸ: ਦਲਬੀਰ ਸਿੰਘ ਭੁੱਲਰ (ਸਾਬਕਾ ਦਫੇਦਾਰ) ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਨ੍ਹਾਂ ਦੇ ਗ੍ਰਹਿ ਬਾਬਾ ਬਕਾਲਾ ਸਾਹਿਬ ਵਿਖੇ ਪਾਇਆ ਗਿਆ, ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇੇ ਹੋਈ, ਜਿਸ ਵਿਚ ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ ਨੇ ਕਥਾ ਕੀਤੀ | ਇਸ ਮੌਕੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਨੇ ਸ: ਚੈਂਚਲ ਸਿੰਘ ਭੁੱਲਰ ਨੂੰ ਦਸਤਾਰ ਭੇਟ ਕੀਤੀ | ਉਪਰੰਤ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਸੁਰਜੀਤ ਸਿੰਘ ਕੰਗ ਪ੍ਰਧਾਨ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ, ਚੇਅਰਮੈਨ ਬਲਕਾਰ ਸਿੰਘ ਬੱਲ, ਜੈਵਿੰਦਰ ਸਿੰਘ ਭੁੱਲਰ ਪ੍ਰਧਾਨ ਸ਼ਹਿਰੀ ਕਾਂਗਰਸ ਅਤੇ ਪਿ੍ੰਸੀਪਲ ਦਿਲਬਾਗ ਸਿੰਘ ਭੁੱਲਰ ਨੇ ਸ: ਦਲਬੀਰ ਸਿੰਘ ਭੁੱਲਰ ਨੂੰ ਸ਼ਰਧਾਂਜ਼ਲੀ ਭੇਟ ਕਰਦਿਆਂ ਭੁੱਲਰ ਪਰਿਵਾਰ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਇਸ ਦੌਰਾਨ ਐਕਸ ਸਰਵਿਸਮੈਨ ਲੀਗ ਵਲੋਂ ਕੈਪਟਨ ਜੋਬਨ ਸਿੰਘ, ਨਿਰਮਲ ਸਿੰਘ ਸੇਰੋਂ ਨੇ ਅਤੇ ਸਾਬਕਾ ਸੈਨਿਕਾਂ ਦੀ ਜਥੇਬੰਦੀ ਵਲੋਂ ਖਾਲਸਾ ਨਿਰਵੈਰ ਸਿੰਘ ਨੇ ਵੀ ਸ: ਚੈਂਚਲ ਸਿੰਘ ਭੁੱਲਰ ਨੂੰ ਦਸਤਾਰਾਂ ਭੇਟ ਕੀਤੀਆਂ | ਇਸ ਮੌਕੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਬਾਬਾ ਸੁੱਖਾ ਸਿੰਘ, ਬਾਬਾ ਭਗਵਾਨ ਸਿੰਘ, ਜਸਵਿੰਦਰ ਸਿੰਘ ਨੀਡਜ਼ ਹੋਲਸੇਲ ਵਾਲੇ, ਸਰਬਜੀਤ ਸਿੰਘ ਸੰਧੂ ਸਾ: ਸਰਪੰਚ, ਬਲਕਾਰ ਸਿੰਘ ਬੱਲਾ, ਜੀਵਨ ਸਿੰਘ ਸੇਖੋਂ, ਜਸਪਾਲ ਸਿੰਘ ਰਾਣਾ ਸਵੀਟਸ, ਪਿ੍ੰਸੀਪਲ ਗੁਰਜੀਤ ਸਿੰਘ ਸੇਖੋਂ ਵਡਾਲਾ, ਸਰਪੰਚ ਦਲਬੀਰ ਸਿੰਘ ਸਠਿਆਲਾ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਕੌਂਸਲਰ ਪਰਮਜੀਤ ਸਿੰਘ, ਕੌਂਸਲਰ ਜੈਮਲ ਸਿੰਘ ਭੁੱਲਰ, ਕੌਂਸਲਰ ਮਨਿੰਦਰ ਸਿੰਘ, ਕੌਂਸਲਰ ਸੁਖਚੈਨ ਸਿੰਘ ਗਿੱਲ, ਮੈਂਬਰ ਅਜੀਤ ਸਿੰਘ, ਭੁਪਿੰਦਰ ਸਿੰਘ ਬਾਬਾ ਬਕਾਲ ਸਾਹਿਬ ਮੋੜ, ਅਮਰ ਸਿੰਘ ਰੰਧਾਵਾ, ਕਸ਼ਮੀਰ ਸਿੰਘ ਜੋਧਪੁਰੀ, ਜਗਦੀਪ ਸਿੰਘ ਜੱਗੀ ਬੁੱਕ ਸੇਲਰ, ਸੁਖਬੀਰ ਸਿੰਘ ਜੇ. ਈ., ਮਾ: ਨਿਰਮਲ ਸਿੰਘ ਚੀਮਾ, ਮਨਜੀਤ ਸਿੰਘ ਰਾਜ, ਗੁਰਦੀਪ ਸਿੰਘ ਜੰਬਾ, ਗੁਰਮੁੱਖ ਸਿੰਘ ਪੱਪਾ, ਦਲੇਰ ਸਿੰਘ ਸਰਲੀ, ਗੁਰਦੀਪ ਸਿੰਘ ਐੱਮ. ਸੀ., ਅਮਰੀਕ ਸਿੰਘ ਬੇਦਾਦਾਪੁਰ, ਕਿਸਾਨ ਆਗੂ ਦਲਬੀਰ ਸਿੰਘ ਬੇਦਾਦਪੁਰ, ਮਾਸਟਰ ਇਕਬਾਲ ਸਿੰਘ, ਰਾਜਿੰਦਰ ਬਿੱਟਾ ਕੌਂਸਲਰ, ਨਿਰਮਲ ਸਿੰਘ ਡਿਪਟੀ, ਨਰਿੰਦਰ ਸਿੰਘ ਢਿੱਲੋਂ ਦੌਲੋ ਨੰਗਲ, ਡਾ: ਜਗਮੀਤ ਸਿੰਘ ਬੱਬੂ, ਪ੍ਰਧਾਨ ਭਜਨ ਸਿੰਘ ਸਹੋਤਾ, ਸੈਕਟਰੀ ਗੁਰਦਿਆਲ ਸਿੰਘ, ਜਗਦੀਪ ਸਿੰਘ ਮਾਨ, ਬਾਊ ਧੂਲਕਾ, ਜਰਮਨਜੀਤ ਸਿੰਘ ਜਲਾਲ ਉਸਮਾ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਿਆਸੀ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੇ ਹਾਜ਼ਰੀਆਂ ਭਰੀਆਂ | ਮੰਚ ਸੰਚਾਲਨ ਦੇ ਫਰਜ਼ ਪਿ੍ੰ: ਦਿਲਬਾਗ ਸਿੰਘ ਭੁੱਲਰ ਨੇ ਨਿਭਾਏ | ਸ: ਚੈਂਚਲ ਸਿੰਘ ਭੁੱਲਰ ਨੇ ਸਮੂਹ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |