21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਸੇਂਟ ਸੋਵਰੇਨ ਕਾਨਵੈਂਟ ਸਕੂਲ 'ਚ ਯੋਗਾ ਦਿਵਸ ਮਨਾਇਆ <br/>

ਅਜੀਤ ਡੈਸਕ 22-06-2025
ਚਵਿੰਡਾ ਦੇਵੀ, 21 ਜੂਨ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਚ ਅਧਿਆਪਕਾਂ ਵਲੋਂ ਯੋਗਾ ਦਿਵਸ ਮਨਾਇਆ ਗਿਆ | ਅੰਤਰਰਾਸ਼ਟਰੀ ਯੋਗਾ ਦਿਵਸ, ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ, ਇਸ ਦਿਨ ਯੋਗਾ ਅਭਿਆਸ ਦੇ ਮਹੱਤਵ ਅਤੇ ਲਾਭਾਂ 'ਤੇ ਜ਼ੋਰ ਦਿੱਤਾ ਜਾਂਦਾ ਹੈ | ਸੰਯੁਕਤ ਰਾਸ਼ਟਰ ਦੁਆਰਾ 2014 ਵਿਚ ਇਹ ਦਿਨ ਸਥਾਪਿਤ ਕੀਤਾ ਗਿਆ | ਇਹ ਸੈਸ਼ਨ ਸਕੂਲ ਵਿਚ ਅਧਿਆਪਕਾਂ ਦੁਆਰਾ ਆਨਲਾਈਨ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ ਅਤੇ ਐੱਮ. ਡੀ ਕੋਮਲ ਕਪੂਰ ਨੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਇਹ ਦੱਸਿਆ ਕਿ ਇਹ ਦਿਨ ਸਿਹਤ ਅਤੇ ਤੰਦਰੁਸਤੀ ਲਈ ਯੋਗਾ ਦੀ ਸੰਪੂਰਨ ਪਹੁੰਚ ਨੂੰ ਉਜਾਗਰ ਕਰਦਾ ਹੈ | ਇਹ ਦੁਨੀਆ ਭਰ ਦੇ ਲੋਕਾਂ ਨੂੰ ਯੋਗ ਦਾ ਅਭਿਆਸ ਕਰਨ ਲਈ ਇਕੱਠਾ ਕਰਦਾ ਹੈ ਅਤੇ ਇਸਦੇ ਸਰੀਰਕ, ਮਾਨਸਿਕ ਤੇ ਅਧਿਆਤਮਿਕ ਲਾਭਾਂ ਨੂੰ ਉਤਸ਼ਾਹਿਤ ਕਰਦਾ ਹੈ | ਅੰਤਰਰਾਸ਼ਟਰੀ ਯੋਗ ਦਿਵਸ ਦਾ ਉਦੇਸ਼ ਯੋਗਾ ਦੇ ਅਭਿਆਸ ਦੁਆਰਾ ਸਦਭਾਵਨਾ ਅਤੇ ਸ਼ਾਂਤੀ ਨੂੰ ਉਤਸ਼ਾਹਿਤ ਕਰਨਾ ਹੈ | ਇਸ ਮੌਕੇ ਵਾਈਸ ਪਿ੍ੰ: ਨਿਤਿਕਾ ਸੇਠੀ, ਕੋਆਰਡੀਨੇਟਰ ਰਾਜਵਿੰਦਰ ਕੌਰ, ਕੋਆਰਡੀਨੇਟਰ ਪਾਰੁਲ ਸੁੰਦਰ ਅਤੇ ਸਮੂਹ ਸਟਾਫ ਸ਼ਾਮਿਲ ਸਨ |

ਪਿਛਲੀ ਖ਼ਬਰ ਜੀ. ਪੀ. ਐੱਚ. ਡੀ. ਸੀ. ਆਈ. ਅੰਮਿ੍ਤਸਰ ਨੇ ਅਟਾਰੀ ਸਰਹੱਦ 'ਤੇ ਯੋਗਾ ਦਿਵਸ ਮਨਾਇਆ <br/> ਅਗਲੀ ਖ਼ਬਰ ਨਿਹੰਗ ਦਲਬੀਰ ਸਿੰਘ ਭੁੱਲਰ (ਸਾਬਕਾ ਦਫੇਦਾਰ) ਨੂੰ ਭਰਪੂਰ ਸ਼ਰਧਾਂਜਲੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।