ਜੈਂਤੀਪੁਰ, 31 ਅਗਸਤ (ਭੁਪਿੰਦਰ ਸਿੰਘ ਗਿੱਲ)-ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਜਿੱਥੇ ਆਮ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਕੀਤਾ ਹੈ, ਉੱਥੇ ਹੀ ਗ਼ਰੀਬ ਪਰਿਵਾਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹਲਕਾ ਮਜੀਠਾ ਪਿੰਡ ਤਲਵੰਡੀ ਖੁੰਮਣ ਵਿਖੇ ਪਿਛਲੇ ਦਿਨੀਂ ਗ਼ਰੀਬ ਪਰਿਵਾਰਾਂ ਦੇ ਘਰਾਂ ਵਿਚ ਪਾਣੀ ਵੜ ਗਿਆ ਸੀ ਕਈਆਂ ਦੇ ਕੋਠਿਆਂ ਦੀਆ ਛੱਤਾਂ ਚੋਣ ਲੱਗ ਪਈਆਂ ਸਨ | ਪਿੰਡ ਦੇ ਸਰਪੰਚ ਰਘਬੀਰ ਸਿੰਘ ਸੰਧੂ ਤੇ ਮੌਜੂਦਾ ਪੰਚਾਇਤ ਵਲੋਂ ਗ਼ਰੀਬ ਲੋਕਾਂ ਦੀ ਬਾਂਹ ਫੜਨ ਲਈ ਰਾਸ਼ਨ ਤੇ ਤਰਪਾਲਾਂ ਵੰਡੀਆਂ ਗਈਆਂ ਸਨ ਜਿਸ ਵਿਚ ਐੱਸ.ਡੀ.ਐੱਮ. ਮਜੀਠਾ, ਤਹਿਸੀਲਦਾਰ ਸ਼ੀਸ਼ਪਾਲ ਮਜੀਠਾ ਨੇ ਵੀ ਸ਼ਿਰਕਤ ਕੀਤੀ ਸੀ ਲੋੜਵੰਦ ਪਰਿਵਾਰਾਂ ਨੂੰ ਸਰਪੰਚ ਰਘਬੀਰ ਸਿੰਘ ਸੰਧੂ ਵਲੋਂ 70 ਪਰਿਵਾਰਾਂ ਨੂੰ ਤਰਪਾਲਾਂ ਵੰਡੀਆਂ ਗਈਆਂ ਸਨ ਤੇ 100 ਦੇ ਕਰੀਬ ਪਰਿਵਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ ਸਨ | ਇਸ ਸੰਬੰਧੀ ਗੱਲਬਾਤ ਕਰਦਿਆਂ ਪਿੰਡ ਦੇ ਕੁਝ ਮੋਹਤਬਰ ਵਿਅਕਤੀਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੁਝ ਆਗੂਆਂ ਵਲੋਂ ਝੂਠੀ ਵਾਹ ਵਾਹ ਖੱਟਣ ਲਈ ਸਾਡੇ ਸਾਮਾਨ ਵੰਡਦਿਆਂ ਦੀ ਵੀਡੀਓ ਚੋਰੀ ਕਰਕੇ ਆਪਣੀ ਨਿੱਜੀ ਚੈਨਲ ਉਪਰ ਖ਼ਬਰ ਲਗਵਾ ਲਈ ਜਿਸ ਤੋਂ ਸਾਫ ਜ਼ਾਹਿਰ ਹੋ ਗਿਆ ਹੈ ਕਿ ਪੰਜਾਬ ਸਰਕਾਰ ਹੜ ਪੀੜਤਾਂ ਦੀ ਮਦਦ ਕਰਨ ਦੀ ਬਜਾਏ ਝੂਠੀ ਸ਼ੌਹਰਤ ਬਣਾ ਰਹੀ | ਇਸ ਮੌਕੇ ਸਰਪੰਚ ਰਘਬੀਰ ਸਿੰਘ ਸੰਧੂ, ਮੈਂਬਰ ਪ੍ਰਧਾਨ ਰਜਿੰਦਰ ਸਿੰਘ, ਬਾਬਾ ਜਗਜੀਵਨ ਸਿੰਘ, ਮਨਪ੍ਰੀਤ ਸਿੰਘ ਸੰਧੂ ਰਣਜੀਤ ਸਿੰਘ ਫੌਜੀ, ਜੋਗਿੰਦਰ ਸਿੰਘ ਰੰਧਾਵਾ, ਗੁਰਲਾਲ ਸਿੰਘ, ਰਣਜੀਤ ਸਿੰਘ, ਸੂਬੇਦਾਰ ਨਾਨਕ ਸਿੰਘ, ਸੁਖਵਿੰਦਰ ਸਿੰਘ, ਬਾਬਾ ਸਰੂਪ ਸਿੰਘ, ਦਲਜੀਤ ਸਿੰਘ ਕਾਹਲੋਂ, ਕੁਲਵਿੰਦਰ ਸਿੰਘ, ਜਰਨੈਲ ਸਿੰਘ, ਸੁਰਜੀਤ ਸਿੰਘ ਫੌਜੀ, ਡਾ. ਗੁਰਦੀਪ ਸਿੰਘ ਆਦਿ ਸ਼ਾਮਲ ਸਨ |