07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਈ. ਟੀ. ਓ. ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲੈ ਕੇ ਜੰਡਿਆਲਾ ਤੋਂ ਅਜਨਾਲਾ ਲਈ ਹੋਏ ਰਵਾਨਾ <br/>

ਅਜੀਤ ਡੈਸਕ 03-09-2025

ਜੰਡਿਆਲਾ ਗੁਰੂ, 2 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅੱਜ ਆਪਣੇ ਹਲਕੇ ਜੰਡਿਆਲਾ ਗੁਰੂ ਤੋਂ ਹੜ੍ਹ ਪਰਿਵਾਰਾਂ ਦੀ ਮਦਦ ਲਈ 25 ਟਰਾਲੀਆਂ, 10 ਛੋਟੇ ਹਾਥੀ ਅਤੇ ਹੋਰ ਵਾਹਨਾਂ ਸਮੇਤ ਰਾਹਤ ਸਮੱਗਰੀ ਲੈ ਕੇ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਵਾਨਾ ਹੋਏ | ਰਵਾਨਾ ਹੋਣ ਸਮੇਂ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਲੋਕਾਂ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੀ ਹੈ | ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ | ਇਸ ਮੌਕੇ ਉਨ੍ਹਾਂ ਦੇ ਨਾਲ ਐੱਸ. ਐੱਸ. ਬੋਰਡ ਮੈਂਬਰ ਸ੍ਰੀ ਨਰੇਸ਼ ਪਾਠਕ, ਚੇਅਰਮੈਨ ਗੁਰਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ, ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਪੀੜਤ ਪਰਿਵਾਰ ਦਾ ਹਾਲ-ਚਾਲ ਜਾਣਨ ਲਈ ਪੁੱਜੇ... ਅਗਲੀ ਖ਼ਬਰ ਕਿਤਾਬਾਂ ਸਾਡੀਆਂ ਬਹੁਤ ਵੱਡੀਆਂ ਮਿੱਤਰ-ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।