07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਬੋਨੀ ਅਜਨਾਲਾ ਵਲੋਂ ਰਾਜਪਾਲ ਨੂੰ ਹੜ੍ਹ ਪ੍ਰਭਾਵਿਤ ਇਲਾਕੇ ਦੀਆਂ ਮੁਸ਼ਕਿਲਾਂ ਤੋਂ ਜਾਣੂੰ ਕਰਵਾਇਆ

ਅਜੀਤ ਡੈਸਕ 03-09-2025
ਅਜਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਜਪਾ ਓ.ਬੀ.ਸੀ ਮੋਰਚਾ ਦੇ ਸੂਬਾ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਉਪਰੰਤ ਹੜ੍ਹ ਰਾਹਤ ਕੈਂਪ ਚਮਿਆਰੀ ਪੁੱਜੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਲਕਾ ਅਜਨਾਲਾ ਅੰਦਰ ਆਏ ਭਿਆਨਕ ਹੜ੍ਹਾਂ ਨਾਲ ਹੋਏ ਨੁਕਸਾਨ ਬਾਰੇ ਵਿਸਥਾਰ ਵਿਚ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਅਜਨਾਲਾ ਰਮਦਾਸ ਮੁੱਖ ਮਾਰਗ 'ਤੇ ਬਣਾਏ ਹਾਈਵੇ ਵਿਚ ਪੁਲੀਆਂ ਨਾ ਪਾਏ ਜਾਣ ਕਾਰਨ ਇਕ ਪਾਸੇ ਤੋਂ ਹੜ੍ਹਾਂ ਦੇ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ, ਜਿਸ ਕਾਰਨ ਪਾਣੀ ਵਿਚ ਡੁੱਬੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ | ਇਸ ਮੌਕੇ ਭਾਜਪਾ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਚੇਅਰਮੈਨ ਬਲਜੀਤ ਸਿੰਘ ਚਮਿਆਰੀ, ਸਾਬਕਾ ਚੇਅਰ ਪ੍ਰਧਾਨ ਗੁਰਵਿੰਦਰ ਸਿੰਘ ਮੁਕਾਮ ਅਤੇ ਵਿਜੇ ਸਰੀਨ ਅਜਨਾਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਇਨਸਾਨਾਂ ਅਤੇ ਪਸ਼ੂਆਂ ਦੇ ਮਿ੍ਤਕ ਸਰੀਰ ਮਿਲਣਾ ਪੰਜਾਬ ਵਾਸਤੇ ਇਕ ਭਿਆਨਕ ਮੰਜਰ-ਸਿੰਘ ਸਾਹਿਬ... ਅਗਲੀ ਖ਼ਬਰ ਨੈਸ਼ਨਲ ਹਾਈਵੇ ਕਿਨਾਰੇ ਟੁੱਟਿਆ ਫੁੱਟਪਾਥ ਫੁੱਟਪਾਥ ਟੁੱਟਣ ਕਾਰਨ ਝੁੱਗੀਆਂ ਦੇ ਵਿਚ ਭਰਿਆ ਪਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।