08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਲਸ਼ਕਰੀ ਨੰਗਲ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ <br/>

ਅਜੀਤ ਡੈਸਕ 03-09-2025
ਜਗਦੇਵ ਕਲਾਂ, 2 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਧੰਨ ਧੰਨ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਲਸ਼ਕਰੀ ਨੰਗਲ ਵਿਖੇ ਬਾਬਾ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਸਦਕਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਧਾਰਮਿਕ ਦੀਵਾਨਾਂ ਭਾਈ ਨਿਰਮਲ ਸਿੰਘ ਕਵੀਸ਼ਰੀ ਜਥਾ ਅਤੇ ਭਾਈ ਅਰਜਨਬੀਰ ਸਿੰਘ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਆਏ ਹੋਏ ਜਥਿਆਂ ਅਤੇ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੂੰ ਬਾਬਾ ਗੁਰਵਿੰਦਰ ਸਿੰਘ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਵਿੰਦਰ ਸਿੰਘ, ਹਰਵੰਤ ਸਿੰਘ, ਦਲਬੀਰ ਸਿੰਘ, ਬਿਕਰਮਜੀਤ ਸਿੰਘ, ਜਗਤਾਰ ਸਿੰਘ, ਪਰਮਜੀਤ ਸਿੰਘ, ਨਰਿੰਦਰ ਸਿੰਘ, ਕਰਨਬੀਰ ਸਿੰਘ, ਸਰਬਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਏ. ਆਈ. ਜੀ. ਰਣਬੀਰ ਸਿੰਘ ਵਲੋਂ 40 ਸਾਲ ਬਾਅਦ ਪੁਰਾਣੇ ਸਾਥੀ ਵਿਦਿਆਰਥੀਆਂ ਨਾਲ ਕੀਤਾ ਮੇਲ-ਮਿਲਾਪ <br/> ਅਗਲੀ ਖ਼ਬਰ ਪਿੰਡ ਜਹੂਰਾ 'ਚ ਲੱਗਣ ਜਾ ਰਹੇ ਸੀ. ਬੀ. ਜੀ. ਪਲਾਂਟ ਨੂੰ ਬੰਦ ਕਰਨ ਲਈ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।