22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਪ੍ਰਧਾਨ ਰਾਜਾ ਲਦੇਹ ਨੇ ਹਲਕਾ ਅਜਨਾਲਾ ਨੂੰ ਹੜ੍ਹ ਰਾਹਤ ਕਾਰਜਾਂ ਵਾਸਤੇ ਦਿੱਤੇ 1 ਲੱਖ ਰੁਪਏ ਨਕਦ

ਅਜੀਤ ਡੈਸਕ 04-09-2025
ਓਠੀਆ, 3 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਸ. ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਹਲਕਾ ਅਜਨਾਲਾ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਹਲਕਾ ਇੰਚਾਰਜ ਜਥੇਦਾਰ ਜੋਧ ਸਿੰਘ ਸਮਰਾ ਤੇ ਟੀਮ ਦੀ ਹਾਜ਼ਰੀ ਵਿਚ ਆਪਣੀ ਨੇਕ ਕਮਾਈ ਵਿਚੋਂ 1 ਲੱਖ ਰੁਪਏ ਦੀ ਨਕਦ ਰਾਸ਼ੀ ਭੇਟ ਕੀਤੀ ਤੇ ਅੱਗੋਂ ਵੀ ਸਮਰਾ ਸਾਬ ਨੂੰ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਰਾਹਤ ਕਾਰਜਾਂ ਵਾਸਤੇ ਦਿਲ ਖੋਲ੍ਹ ਕੇ ਮਦਦ ਕੀਤੀ ਜਾਵੇਗੀ¢ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਸਬਾ ਓਠੀਆਂ ਵਿਖੇ ਸਰਕਲ ਪ੍ਰਧਾਨ ਸ. ਤੇਜਇਕਬਾਲ ਸਿੰਘ ਮੁਹਾਰ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ ਨੇ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਤੇ ਮਾਝੇ ਦੇ ਜਰਨੈਲ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਹੜ ਪੀੜਤ ਪਰਿਵਾਰਾਂ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ ਤੇ ਖਾਸਕਰ ਪਸ਼ੂਆਂ ਲਈ ਤੂੜੀ ਚੋਕਰ ਫੀਡ ਤੇ ਹਰਾ ਚਾਰਾ ਮੁਹੱਈਆ ਕਰਵਾਇਆ ਜਾਵੇਗਾ¢
ਜਿਲ੍ਹਾ ਪ੍ਰਧਾਨ ਰਾਜਾ ਲਦੇਹ ਨੇ ਜਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਅਧੀਨ ਆਉਂਦੇ 6 ਵਿਧਾਨ ਸਭਾ ਹਲਕਿਆਂ ਵਿਚੋਂ 3 ਵਿਧਾਨ ਸਭਾ ਹਲਕੇ ਰਾਜਾਸਾਂਸੀ ਅਜਨਾਲਾ ਤੇ ਬਾਬਾ ਬਕਾਲਾ ਸਾਹਿਬ ਦੇ ਹਲਕਾ ਇੰਚਾਰਜ ਸਾਹਿਬਾਨ, ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਚੀਜ਼ ਦੀ ਲੋੜ ਹੋਵੇ ਤਾਂ ਮੇਰੇ ਨਾਲ ਸੰਪਰਕ ਕੀਤਾ ਜਾਵੇ ¢
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਸਾਰੀਆਂ ਸੰਸਥਾਵਾਂ ਇਕੱਠੀਆਂ ਹੋ ਕੇ ਕੰਮ ਕਰਨ-ਔਲਖ ਅਗਲੀ ਖ਼ਬਰ ਨੈਸ਼ਨਲ ਹਾਈਵੇ ਟਾਂਗਰਾ 'ਤੇ ਨਵਾਂ ਬਣਿਆ ਪੁਲ ਥਾਂ-ਥਾਂ ਤੋਂ ਟੁੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।