28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪੰਜਾਬ ਨੰਬਰਦਾਰ ਯੂਨੀਅਨ ਵਲੋਂ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਅਜੀਤ ਡੈਸਕ 22-09-2025

ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਨੰਬਰਦਾਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ ਵਿਚ ਅੱਜ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਸੂਬਾ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਹੁਸ਼ਿਆਰ ਸਿੰਘ ਝੰਡੇਰ ਅਤੇ ਤਹਿਸੀਲ ਪ੍ਰਧਾਨ ਨੰਬਰਦਾਰ ਕੰਵਲਜੀਤ ਸਿੰਘ ਨਿੱਝਰ ਦੀ ਸਾਂਝੀ ਅਗਵਾਈ 'ਚ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਹੁਸ਼ਿਆਰ ਸਿੰਘ ਝੰਡੇਰ ਅਤੇ ਤਹਿਸੀਲ ਪ੍ਰਧਾਨ ਨੰਬਰਦਾਰ ਕੰਵਲਜੀਤ ਸਿੰਘ ਨਿੱਝਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਜਿਸ ਕਾਰਨ ਪੰਜਾਬ ਭਰ ਦੇ ਨੰਬਰਦਾਰਾਂ ਵਿਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ | ਉਨ੍ਹਾਂ ਅੱਗੇ ਕਿਹਾ ਕਿ ਨੰਬਰਦਾਰਾਂ ਵੱਲੋਂ ਕੁੰਭਕਰਨੀ ਨੀਂਦ ਸੁੱਤੀ ਪਈ ਪੰਜਾਬ ਸਰਕਾਰ ਨੂੰ ਜਗਾਉਣ ਲਈ ਪੰਜਾਬ ਨੰਬਰਦਾਰ ਯੂਨੀਅਨ ਵਲੋਂ 14 ਸਤੰਬਰ ਨੂੰ ਤਰਨਤਾਰਨ ਵਿਖੇ ਰੋਸ ਰੈਲੀ ਕੀਤੀ ਜਾਣੀ ਸੀ ਪਰ ਹੜ੍ਹਾਂ ਦੀ ਕੁਦਰਤੀ ਕਰੋਪੀ ਦੇ ਮੱਦੇਨਜ਼ਰ ਇਹ ਰੈਲੀ ਹੁਣ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਹਾਲਾਤ ਆਮ ਵਰਗੇ ਹੋਣ ਤੋਂ ਬਾਅਦ ਰੈਲੀ ਦੀ ਨਵੀਂ ਤਰੀਕ ਰੱਖੀ ਜਾਵੇਗੀ | ਉਨ੍ਹਾਂ ਅੱਗੇ ਦੱਸਿਆ ਕਿ ਹੜ ਪ੍ਰਭਾਵਿਤ ਖੇਤਰਾਂ ਵਿਚ ਨੰਬਰਦਾਰ 24 ਘੰਟੇ ਤਨ-ਮਨ ਨਾਲ ਆਪਣੀਆਂ ਸੇਵਾਵਾਂ ਬਖ਼ੂਬੀ ਨਿਭਾ ਰਹੇ ਹਨ | ਇਸ ਮੌਕੇ ਹਰਦੀਪ ਕੁਮਾਰ ਮੋਤਲਾ, ਬਲਜਿੰਦਰ ਸਿੰਘ, ਗੁਲਜ਼ਾਰ ਸਿੰਘ, ਰਫੀਕ ਸਿੰਘ, ਰਣਜੀਤ ਸਿੰਘ ਕੱਲੋਮਾਹਲ, ਹਰਪਾਲ ਸਿੰਘ ਈਸਾਪੁਰ, ਹਰਦਿਆਲ ਸਿੰਘ ਮਟੀਆ, ਬਲਦੇਵ ਸਿੰਘ ਬਾਠ, ਮਨਜੀਤ ਸਿੰਘ, ਸਤਨਾਮ ਸਿੰਘ, ਗੁਰਮੁਖ ਸਿੰਘ, ਮੁਖਵਿੰਦਰ ਸਿੰਘ, ਅੰਗਰੇਜ਼ ਸਿੰਘ, ਕੁਲਵੰਤ ਸਿੰਘ, ਕੇਵਲ ਮਸੀਹ, ਰਵਿੰਦਰ ਸਿੰਘ ਅਤੇ ਦਰਸ਼ਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਭਾਈ ਹਰਦਾਸ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ ਅਗਲੀ ਖ਼ਬਰ ਖੇਡਾਂ ਨਾਲ ਹੀ ਬਣੇਗਾ ਤੰਦਰੁਸਤ ਅਤੇ ਖੁਸ਼ਹਾਲ ਪੰਜਾਬ-ਈ. ਟੀ. ਓ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।