28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ <br/>

ਅਜੀਤ ਡੈਸਕ 22-09-2025

ਬਾਬਾ ਬਕਾਲਾ ਸਾਹਿਬ, 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਵਿਖੇ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਹਜ਼ਾਰਾਂ ਹੀ ਸੰਗਤਾਂ ਨੇ ਇਤਿਹਾਸਕ ਨਗਰ ਵਿਖੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤੇ ਅਤੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋਈਆਂ | ਇਸ ਮੌਕੇ ਗੁ: ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਉਘੇ ਪੰਥਕ ਕਵੀਸ਼ਰ-ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ ਵਲੋਂ ਗੁਰੂ ਕਾ ਲੰਗਰ ਅਤੇ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਸਨ | ਇਸ ਮੌਕੇ ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਭਾਈ ਜੱਜ ਸਿੰਘ ਮਿਸ਼ਨਰੀ, ਭਾਈ ਜਸਪਾਲ ਸਿੰਘ ਬਲਸਰਾਏ ਸਿੰਘ ਪ੍ਰਚਾਰਕ, ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ, ਗੁਰਭੇਜ ਸਿੰਘ ਕੰਗ, ਜ: ਹਰਭਿੰਦਰ ਸਿੰਘ ਧਾਰੋਵਾਲੀ (ਦੋਵੇਂ ਇੰਚਾਰਜ ਲੰਗਰ), ਅਮਰਜੀਤ ਸਿੰਘ ਅਕਾਊਾਟੈਂਟ, ਸਤਨਾਮ ਸਿੰਘ, ਜਗਤਾਰ ਸਿੰਘ ਬਹਾਦਰਪੁਰ, ਤੇਜਿੰਦਰ ਸਿੰਘ ਬੱਲ ਸਠਿਆਲਾ, ਮੰਗਦੀਪ ਸਿੰਘ, ਜਸਵਿੰਦਰ ਸਿੰਘ ਕਾਲਾ, ਲਖਵਿੰਦਰ ਸਿੰਘ ਲੱਖਾ ਅਤੇ ਹੋਰਨਾਂ ਨੇ ਹਾਜ਼ਰੀ ਭਰੀ | ਸਿੱਖ ਮਿਸ਼ਨਰੀ ਕਾਲਜ ਸਰਕਲ ਬਾਬਾ ਬਕਾਲਾ ਸਾਹਿਬ ਵਲੋਂ ਇੰਚਾਰਜ ਡਾ: ਇੰਦਰਜੀਤ ਸਿੰਘ ਜੱਲੂਵਾਲ ਅਤੇ ਭਾਈ ਰਾਮ ਸਿੰਘ ਜੋਧੇ ਦੀ ਅਗਵਾਈ ਹੇਠ ਸਿੱਖ ਇਤਿਹਾਸ ਨਾਲ ਸੰਬੰਧਿਤ ਪੁਸਤਕਾਂ ਦੀ ਪ੍ਰਦਰਸ਼ਨੀ ਲਾਈ ਗਈ |
ਅੰਮਿ੍ਤ ਸੰਚਾਰ : ਇਸ ਦੌਰਾਨ ਇਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲਿਆਂ ਦੀ ਅਗਵਾਈ ਹੇਠ ਸਰੋਵਰ ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਗਏ ਅਤੇ ਭਾਰੀ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 45 ਦੇ ਕਰੀਬ ਪ੍ਰਾਣੀ ਅੰਮਿ੍ਤ ਛਕਕੇ ਗੁਰੂ ਵਾਲੇ ਬਣੇ | ਇਸ ਮੌਕੇ ਪੰਜ ਪਿਆਰਿਆਂ ਸਾਹਿਬਾਨ ਨੇ ਅੰਮਿ੍ਤ ਪਾਣ ਕਰਾਉਣ ਪਿਛੋਂ ਪ੍ਰਾਣੀਆਂ ਨੂੰ ਗੁਰਮਤਿ ਰਹਿਤ ਮਰਯਾਦਾ ਤੋਂ ਜਾਣੰੂ ਕਰਵਾਇਆ | ਇਸ ਮੌਕੇ ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਬਾਬਾ ਭਗਵਾਨ ਸਿੰਘ, ਬਾਬਾ ਬਚਿੱਤਰ ਸਿੰਘ ਨਰਿੰਜਣਪੁਰ, ਜ: ਜਰਨੈਲ ਸਿੰਘ ਚੀਮਾਬਾਠ, ਅੰਮਿ੍ਤਪਾਲ ਸਿੰਘ ਚੀਮਾਬਾਠ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ (ਨੀਡਜ਼ ਹੋਲਸੇਲ ਵਾਲੇ), ਬਲਬੀਰ ਸਿੰਘ ਬਾਊ, ਗਿਆਨੀ ਦਲਜੀਤ ਸਿੰਘ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਕਾਂਗਰਸ ਤੇ ਆਮ ਆਦਮੀ ਪਾਰਟੀ ਆਪਸ ਵਿਚ ਘਿਓ ਖਿਚੜੀ-ਹਰਦੀਪ ਗਿੱਲ ਅਗਲੀ ਖ਼ਬਰ ਫੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ, ਮੁਸਲਿਮ ਵੂਮੈਨਜ਼ ਫੋਰਮ ਅਤੇ ਰੋਟਰੀ ਕਲੱਬ ਅੰਮਿ੍ਤਸਰ ਸਿਵਲ ਲਾਈਨ ਵਲੋਂ ਹੜ੍ਹ ਪੀੜਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।