27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਕਾਂਗਰਸ ਤੇ ਆਮ ਆਦਮੀ ਪਾਰਟੀ ਆਪਸ ਵਿਚ ਘਿਓ ਖਿਚੜੀ-ਹਰਦੀਪ ਗਿੱਲ

ਅਜੀਤ ਡੈਸਕ 22-09-2025

ਜੇਠੂਵਾਲ, 21 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਦੇ ਪ੍ਰਮੁੱਖ ਆਗੂ ਰਾਹੁਲ ਗਾਂਧੀ ਵਲੋਂ ਆਪਣੀ ਪੰਜਾਬ ਫੇਰੀ ਦੌਰਾਨ ਸੂਬਾ ਸਰਕਾਰ ਦੇ ਖ਼ਿਲਾਫ਼ ਇਕ ਵੀ ਸ਼ਬਦ ਮੂੰਹੋ ਨਾ ਕੱਢਣਾ ਸਪਸ਼ੱਟ ਸਬੂਤ ਹੈ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਆਪੋ ਵਿਚ ਘਿਓ ਖਿਚੜੀ ਹਨ | ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਹਲਕਾ ਜੰਡਿਆਲਾ ਗੁਰੂ ਦੇ ਭਾਜਪਾ ਇੰਚਾਰਜ ਹਰਦੀਪ ਸਿੰਘ ਗਿੱਲ ਵਲੋਂ ਕੀਤਾ ਗਿਆ | ਪਿੰਡ ਮੱਖਣਵਿੰਡੀ ਵਿਖੇ ਭਾਜਪਾ ਵਰਕਰਾਂ ਤੇ ਸਮਰਥਕਾਂ ਨਾਲ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਪ ਦੀ ਕਾਰਜਸ਼ੈਲੀ ਵਿਚ ਬਹੁਤਾ ਫਰਕ ਨਹੀਂ ਅਤੇ ਦੋਵਾਂ ਨੇ ਹੀ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ | ਜਿਵੇਂ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਝੂਠ ਬੋਲ ਕੇ ਸਰਕਾਰ ਬਣਾਈ ਉਵੇਂ ਕਾਂਗਰਸ ਨੇ ਵੀ ਦੋ ਵਾਰ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਕੇ ਸੱਤਾ ਸੁਖ ਭੋਗਿਆ ਪਰ ਲੋਕਾਂ ਦੇ ਭਲੇ ਲਈ ਕੁਝ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ 1600 ਕਰੋੜ ਰੁਪਏ ਤੋਂ ਇਲਾਵਾ ਹੜਾਂ ਨਾਲ ਨਿਪਟਣ ਲਈ 240.80 ਕਰੋੜ ਦੀ ਦੂਜੀ ਐਡਵਾਂਸ ਕਿਸ਼ਤ ਵੀ 17 ਸਤੰਬਰ ਨੂੰ ਜਾਰੀ ਕੀਤੀ ਹੈ | ਪੰਜਾਬ ਸਰਕਾਰ ਦਾ ਫਰਜ ਬਣਦਾ ਕੇਂਦਰ ਵਲੋਂ ਭੇਜੀ ਰਾਹਤ ਰਾਸ਼ੀ ਪੀੜਤ ਪਰਿਵਾਰਾਂ ਤੱਕ ਪਹੁੰਚਾਵੇ | ਇਸ ਮੌਕੇ 'ਤੇ ਉਨ੍ਹਾਂ ਨਾਲ ਦਿਲਪ੍ਰੀਤ ਸਿੰਘ, ਮੇਜਰ ਸਿੰਘ, ਪਵਨ ਪ੍ਰੀਤ ਸਿੰਘ, ਪ੍ਰਗਟ ਸਿੰਘ, ਪਿ੍ਤਪਾਲ ਸਿੰਘ ਤੋਂ ਇਲਾਵਾ ਹੋਰ ਵੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੂਸਰੇ ਵਿਭਾਗਾਂ ਦਾ ਵਾਧੂ ਕੰਮ ਨਹੀਂ ਕਰਨਗੀਆਂ ਅਗਲੀ ਖ਼ਬਰ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।