27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਅਜਨਾਲਾ ਪੁਲਿਸ ਵਲੋਂ ਗਲੌਕ ਪਿਸਟਲ ਅਤੇ 2 ਜ਼ਿੰਦਾ ਕਾਰਤੂਸਾਂ ਸਮੇਤ ਇਕ ਵਿਅਕਤੀ ਕਾਬੂ, ਮਾਮਲਾ ਦਰਜ <br/>

ਅਜੀਤ ਡੈਸਕ 22-09-2025
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ ਮਨਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ 1 ਵਿਅਕਤੀ ਨੂੰ ਗਲੌਕ ਪਿਸਟਲ ਅਤੇ ਜਿੰਦਾ ਕਾਰਤੂਸਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ਸਬ-ਇੰਸਪੈਕਟਰ ਹਰਚੰਦ ਸਿੰਘ ਸੰਧੂ ਨੇ ਦੱਸਿਆ ਕਿ ਏ. ਐੱਸ. ਆਈ. ਕਰਮਬੀਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਜਦ ਭੈੜੇ ਪੁਰਸ਼ਾਂ ਦੀ ਤਲਾਸ਼ ਦੇ ਸੰਬੰਧ ਵਿਚ ਅੱਡਾ ਜਗਦੇਵ ਖ਼ੁਰਦ ਪੁੱਜੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਬਲਵਿੰਦਰ ਸਿੰਘ ਉਰਫ਼ ਬਾਬਾ ਵਾਸੀ ਪਿੰਡ ਬੱਲੜਵਾਲ ਆਬਾਦੀ ਬਾਬਾ ਗਮਚੱਕ, ਜਿਸ ਕੋਲ ਇਕ ਨਾਜਾਇਜ਼ ਪਿਸਟਲ ਹੈ ਜੋ ਇਸ ਵਕਤ ਡੱਲਾ ਰਾਜਪੂਤਾਂ ਤੋਂ ਪੈਦਲ ਜਗਦੇਵ ਖ਼ੁਰਦ ਸਾਈਡ ਨੂੰ ਤੁਰਿਆ ਆ ਰਿਹਾ ਹੈ, ਜੇਕਰ ਡੱਲਾ ਰਾਜਪੂਤਾਂ ਰੋਡ 'ਤੇ ਨਾਕਾਬੰਦੀ ਕੀਤੀ ਜਾਵੇ ਤਾਂ ਉਸ ਨੂੰ ਕਾਬੂ ਕੀਤਾ ਜਾ ਸਕਦਾ ਹੈ | ਜਿਸ ਉਪਰੰਤ ਪੁਲਿਸ ਪਾਰਟੀ ਵਲੋਂ ਡੱਲਾ ਰਾਜਪੂਤਾਂ ਨੇੜੇ ਨਾਕਾਬੰਦੀ ਕਰਕੇ ਪੈਦਲ ਤੁਰੇ ਆ ਰਹੇ ਇਕ ਵਿਅਕਤੀ ਨੂੰ ਕਾਬੂ ਕਰਕੇ ਜਦ ਉਸਦਾ ਨਾਮ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਬਲਵਿੰਦਰ ਸਿੰਘ ਉਰਫ਼ ਬਾਬਾ ਵਾਸੀ ਪਿੰਡ ਥੱਲੜਵਾਲ ਆਬਾਦੀ ਬਾਬਾ ਗਮਚੱਕ ਦੱਸਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਦੀ ਖੱਬੀ ਡੱਬ ਵਿਚੋਂ ਇਕ ਗਲੌਕ ਪਿਸਟਲ 9 ਐੱਮ.ਐੱਮ ਮਿਲਿਆ, ਜਿਸ ਨੂੰ ਅਨਲੋਡ ਕਰਕੇ ਚੈੱਕ ਕਰਨ ਤੇ ਉਸ ਵਿਚੋਂ 2 ਜਿੰਦਾ ਕਾਰਤੂਸ ਬਰਾਮਦ ਹੋਏ | ਉਨ੍ਹਾਂ ਅੱਗੇ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ 2 ਗਿ੍ਫ਼ਤਾਰ 1 ਫ਼ਰਾਰ : ਐੱਸ.ਐੱਚ.ਓ ਸਬ-ਇੰਸ: ਹਰਚੰਦ ਸਿੰਘ ਸੰਧੂ ਨੇ ਦੱਸਿਆ ਕਿ ਸਬ-ਇੰਸਪੈਕਟਰ ਜਗਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਮੁਖ਼ਬਰ ਦੀ ਇਤਲਾਹ 'ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ ਮੰਗਤ ਸਿੰਘ ਉਰਫ਼ ਮੰਗਾ ਵਾਸੀ ਪੂਰੋਵਾਲ ਜੱਟਾਂ ਥਾਣਾ ਸਦਰ ਗੁਰਦਾਸਪੁਰ ਅਤੇ ਬਿਕਰਮ ਸਿੰਘ ਉਰਫ਼ ਬਿੱਕਾ ਵਾਸੀ ਧੌਲਪੁਰ ਥਾਣਾ ਕਿਲਾ ਲਾਲ ਸਿੰਘ ਜ਼ਿਲ੍ਹਾ ਗੁਰਦਾਸਪੁਰ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਜਦਕਿ ਉਨ੍ਹਾਂ ਦੇ ਨਾਲ ਖੜ੍ਹਾ ਇਕ ਹੋਰ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਫ਼ਰਾਰ ਹੋ ਗਿਆ ਹੈ, ਜਿਸ ਦੀ ਪਹਿਚਾਣ ਨਹੀਂ ਹੋਈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਜਥੇ: ਜਲਾਲ ਉਸਮਾ ਵਲੋਂ ਹਲਕੇ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਵਿਸ਼ਾਲ ਮੀਟਿੰਗ <br/> ਅਗਲੀ ਖ਼ਬਰ ਜਥੇ: ਜਲਾਲ ਉਸਮਾ ਵਲੋਂ ਹਲਕੇ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਵਿਸ਼ਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।