26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਜਥੇ: ਜਲਾਲ ਉਸਮਾ ਵਲੋਂ ਹਲਕੇ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਵਿਸ਼ਾਲ ਮੀਟਿੰਗ <br/>

ਅਜੀਤ ਡੈਸਕ 22-09-2025
ਬਾਬਾ ਬਕਾਲਾ ਸਾਹਿਬ, 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਰੰਧਾਵਾ ਰੈਸਟੋਰੈਂਟ ਬਾਬਾ ਬਕਾਲਾ ਸਾਹਿਬ ਵਿਖੇ ਹਲਕਾ ਬਾਬਾ ਬਕਾਲਾ ਸਾਹਿਬ ਨਾਲ ਸੰਬੰਧਿਤ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ, ਵਰਕਰਾਂ ਦੀ ਇਕ ਵਿਸ਼ਾਲ ਮੀਟਿੰਗ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉੱਪ ਪ੍ਰਧਾਨ ਜਥੇ. ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਜਿੱਥੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਮੀਟਿੰਗਾਂ ਦਾ ਸਿਲਸਿਲਾ ਤੋਰਨ ਅਤੇ ਹਲਕਾ ਬਾਬਾ ਬਕਾਲਾ ਸਾਹਿਬ 'ਚੋਂ ਹੜ੍ਹ ਪੀੜਤ ਪਰਿਵਾਰਾਂ ਦੀ ਮੱਦਦ ਲਈ ਕਣਕ ਦਾ ਬੀਜ, ਪਸ਼ੂਆਂ ਦਾ ਚਾਰਾ ਅਤੇ ਹੋਰ ਰਾਹਤ ਸਮੱਗਰੀ ਵੱਧ ਤੋਂ ਵੱਧ ਭੇਜਣ ਸੰਬੰਧੀ ਪ੍ਰੋਗਰਾਮ ਉਲੀਕਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਜਥੇ. ਜਲਾਲ ਉਸਮਾ ਨੇ ਕਿਹਾ ਕਿ ਅੱਜ ਜਦੋਂ ਪੰਜਾਬ ਵਿਚ ਵੱਡਾ ਸੰਕਟ ਆਇਆ ਹੈ ਤਾਂ ਕੇਵਲ ਤਾਂ ਕੇਵਲ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਹੀ ਪੰਜਾਬੀਆਂ ਦੀ ਬਾਂਹ ਫੜੀ ਹੈ |
ਉਨ੍ਹਾਂ ਕਿਹਾ ਕਿ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਹੜ੍ਹ-ਪੀੜਤਾਂ ਦੀ ਹਰ ਤਰ੍ਹਾਂ ਦੀ ਮੱਦਦ ਲਈ ਤਿਆਰ ਹੈ | ਇਸ ਮੌਕੇ ਅੱਜ ਦੀ ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਜਥੇਦਾਰ ਪੂਰਨ ਸਿੰਘ ਖਿਲਚੀਆਂ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਪ੍ਰਧਾਨ ਯੂਥ ਵਿੰਗ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਸਰਪੰਚ ਪਰਮਦੀਪ ਸਿੰਘ ਟਕਾਪੁਰ, ਅਜਮਿੰਦਰ ਸਿੰਘ ਸਾਹਬਾ, ਨਿਰਮਲ ਸਿੰਘ ਬਿੱਲੂ ਧੂਲਕਾ, ਪਲਵਿੰਦਰ ਸਿੰਘ ਮੀਆਂਵਿੰਡ (ਸਾਰੇ ਸਰਕਲ ਪ੍ਰਧਾਨ), ਸਰਪੰਚ ਸੁਖਬੀਰ ਸਿੰਘ ਸੇਰੋਂ, ਬੂਟਾ ਸਿੰਘ ਸਠਿਆਲਾ ਨੇ ਵੀ ਸੰਬੋਧਨ ਕੀਤਾ ਅਤੇ ਹਰ ਪ੍ਰੋਗਰਾਮ ਵਿਚ ਪੂਰਨ ਸਹਿਯੋਗ ਲਈ ਭਰੋਸਾ ਦਿੱਤਾ | ਇਸ ਮੌਕੇ ਸੁਖਵੰਤ ਸਿੰਘ ਮੱਲ੍ਹਾ, ਜ: ਹਰਦੇਵ ਸਿੰਘ ਨਾਗੋਕੇ, ਪਿ੍ੰ: ਦਿਲਬਾਗ ਸਿੰਘ ਮਾਨ, ਦਿਆਲ ਸਿੰਘ ਖਿਲਚੀਆਂ, ਹੰਸਰਾਜ ਸਿੰਘ ਧਿਆਨਪੁਰ, ਗੁਰਮੁੱਖ ਸਿੰਘ ਦਨਿਆਲ, ਅਵਤਾਰ ਸਿੰਘ ਸੋਹਲ ਬੇਦਾਦਪੁਰ, ਡਾ: ਕੁਲਵਿੰਦਰ ਸਿੰਘ ਬਾਣੀਆਂ, ਲੱਖਾ ਸਿਘ ਪੱਡੇ, ਜਸ਼ਨ ਸਿੰਘ ਪੱਡੇ, ਸਰਬਜੀਤ ਸਿੰਘ ਜੱਲੂਵਾਲ, ਪੂਰਨ ਸਿੰਘ ਸੇਰੋਂ, ਸਤਪਾਲ ਸਿੰਘ ਨੱਥੋਕੇ, ਦਵਿੰਦਰ ਸਿੰਘ ਬਬਲੂ, ਲਾਡੀ ਛੱਜਲਵੱਡੀ, ਡਾ: ਛੰਨਾ, ਬਿੱਲੂ ਸਰਲੀ, ਜੱਸ ਕੋਟਲੀ, ਦਲਬੀਰ ਸਿੰਘ, ਬਲਜੀਤ ਸਿੰਘ ਮੈਂਬਰ, ਗੁਰਦਿਆਲ ਸਿੰਘ ਪ੍ਰਧਾਨ, ਗੁਰਜੰਟ ਸਿੰਘ ਪੱਡੇਆਣਾ, ਗੁਰਮੀਤ ਸਿੰਘ ਵਡਾਲਾ, ਪ੍ਰਤਾਪ ਸਿੰਘ. ਕੌਂਸਲਰ ਕਰਮ ਸਿੰਘ, ਕੌਂਸਲਰ ਕੁਲਦੀਪ ਸਿੰਘ ਧਾਮੀ, ਕੌਂਸਲਰ ਸੁਖਚੈਨ ਸਿੰਘ ਗਿੱਲ, ਪ੍ਰਧਾਨ ਸਵਰਨ ਸਿੰਘ ਕਾਲਾ, ਯੁਵਰਾਜ ਸਿੰਘ ਆਰ. ਪੀ. ਐੱਸ., ਗੁਰਦੇਵ ਸਿੰਘ ਸਾਵਣ ਸਿੰਘ ਨਗਰ ਆਦਿ ਹਾਜ਼ਰ ਸਨ | ਮੰਚ ਸੰਚਾਲਨ ਦੇ ਫਰਜ਼ ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ ਨੇ ਬਾਖੂਬੀ ਨਿਭਾਏ |

ਪਿਛਲੀ ਖ਼ਬਰ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਸਰਕਾਰੀ ਕੰਨਿਆ ਸਕੂਲ ਲਾਡੋਵਾਲੀ ਰੋਡ 'ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਅਜਨਾਲਾ ਪੁਲਿਸ ਵਲੋਂ ਗਲੌਕ ਪਿਸਟਲ ਅਤੇ 2 ਜ਼ਿੰਦਾ ਕਾਰਤੂਸਾਂ ਸਮੇਤ ਇਕ ਵਿਅਕਤੀ ਕਾਬੂ, ਮਾਮਲਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।