ਅੰਮਿ੍ਤਸਰ, 15 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸੱਤ ਰੋਜ਼ਾ ਵਰਕਸ਼ਾਪ 'ਗੁਰਬਾਣੀ ਲਿਖਣ-ਕਲਾ : ਜੁਗਤ ਤੇ ਅਭਿਆਸ' ਵਿਸ਼ੇ ਤੇ ਕਾਨਫਰੰਸ ਹਾਲ, ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ, ਜਿਸ ਦੇ ਉਦਘਾਟਨੀ ਸੈਸ਼ਨ ਦੀ ਆਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਦੇ ਡਾਇਰੈਕਟਰ ਪ੍ਰੋ: ਅਮਰ ਸਿੰਘ ਨੇ ਦੱਸਿਆ ਕਿ ਹੱਥ ਲਿਖਤ ਬੀੜਾਂ ਦਾ ਇਤਿਹਾਸ 300 ਸਾਲ ਪੁਰਾਣਾ ਹੈ ਅਤੇ ਇਹ ਸਿਲਸਿਲਾ ਲਗਭਗ 19ਵੀਂ ਸਦੀ ਤੱਕ ਲਗਾਤਾਰ ਚੱਲਦਾ ਰਿਹਾ ਹੈ | ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਪਲਵਿੰਦਰ ਸਿੰਘ, ਮਹੰਤ ਕਮਲਜੀਤ ਸਿੰਘ ਸ਼ਾਸਤਰੀ, ਪ੍ਰੋ: ਅਮਰਜੀਤ ਸਿੰਘ ਡਾਇਰੈਕਟਰ ਸਿੱਖ ਚੇਅਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵੀ ਉਚੇਚੇ ਤੌਰ ਤੇ ਹਾਜ਼ਰ ਹੋਏ | ਮਹੰਤ ਕਮਲਜੀਤ ਸਿੰਘ ਸ਼ਾਸ਼ਤਰੀ ਨੇ ਵੀ ਵਰਕਸ਼ਾਪ ਦੇ ਵਿਸ਼ੇ ਨਾਲ ਸੰਬੰਧਤ ਜਾਣਕਾਰੀ ਸਾਂਝੀ ਕੀਤੀ | ਪਹਿਲੇ ਸ਼ੈਸ਼ਨ ਵਿਚ ਡਾ. ਮੁਹੱਬਤ ਸਿੰਘ ਅਸਿਸਟੈਂਟ ਪ੍ਰੋਫੈਸਰ ਗੁਰੂ ਨਾਨਕ ਅਧਿਐਨ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ 'ਗੁਰਬਾਣੀ ਦੇ ਕਾਤਿਬ ਤੇ ਉਨ੍ਹਾਂ ਦਾ ਯੋਗਦਾਨ' ਵਿਸ਼ੇ 'ਤੇ ਪਰਚਾ ਪੇਸ਼ ਕੀਤਾ ਗਿਆ | ਉਪਰੰਤ ਵਿਸ਼ੇ ਉਪਰ ਸਮੂਹ ਹਾਜ਼ਰੀਨ ਨੇ ਆਪਣੇ ਵਿਚਾਰ ਸਾਂਝੇ ਕੀਤੇ |