ਅੰਮਿ੍ਤਸਰ, 15 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਖੇਤੀਬਾੜੀ ਅਧਿਕਾਰੀ ਡਾ. ਬਲਜਿੰਦਰ ਸਿੰਘ ਭੁੱਲਰ ਤੇ ਬਲਾਕ ਖੇਤੀਬਾੜੀ ਅਧਿਕਾਰੀ ਡਾ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ, ਸਰਕਲ ਵੇਰਕਾ ਦੇ ਇੰਚਾਰਜ ਖੇਤੀਬਾੜੀ ਵਿਸਥਾਰ ਅਫਸਰ ਹਰਗੁਰਨਾਦ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਵੇਰਕਾ 'ਚ ਆਈ. ਈ. ਸੀ. ਸਕੀਮ ਅਧੀਨ 'ਪਰਾਲੀ ਨੂੰ ਅੱਗ ਨਾ ਲਗਾਓ' ਵਿਸ਼ੇ 'ਤੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸੰਬੰਧੀ ਭਾਸ਼ਣ ਮੁਕਾਬਲਾ ਅਤੇ ਪੋਸਟਰ ਮੇਕਿੰਗ ਪ੍ਰਤੀਯੋਗਤਾ 'ਚ ਭਾਗ ਲਿਆ | ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਖੇਤੀਬਾੜੀ ਵਿਸਥਾਰ ਅਫਸਰ ਮਨਦੀਪ ਸਿੰਘ, ਪਿ੍ਤਪਾਲ ਸਿੰਘ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸਨ |