ਅੰਮਿ੍ਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)¸ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਦੇ ਨਵੇਂ ਬੈਚ ਦਾ ਸਵਾਗਤ ਕਰਨ ਲਈ ਫਰੈਸ਼ਰ ਪਾਰਟੀ 'ਬਿਏਨਵੇਨੀਡੋ-2025' ਦਾ ਆਯੋਜਨ ਕੀਤਾ ਗਿਆ | ਕਾਲਜ ਡਾਇਰੈਕਟਰ ਡਾ. ਮੰਜੂ ਬਾਲਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਰਵਾਏ ਗਏ ਇਸ ਸਮਾਗਮ ਮੌਕੇ ਸੀਨੀਅਰ ਵਿਦਿਆਰਥੀਆਂ ਨੇ ਆਪਣੇ ਜੂਨੀਅਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਕੈਂਪਸ ਜੀਵਨ 'ਚ ਪੇਸ਼ੇਵਰਤਾ, ਅਨੁਸ਼ਾਸਨ ਅਤੇ ਦੋਸਤੀ ਦੇ ਤੱਥਾਂ ਨਾਲ ਜਾਣੂ ਕਰਵਾਇਆ | ਨਵੇਂ ਫਰੈਸ਼ਰਾਂ ਦੀ ਕਾਬਲੀਅਤ ਨੂੰ ਪਰਖਣ ਸੰਬੰਧੀ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ | ਪ੍ਰੋਗਰਾਮ ਦੀ ਸ਼ੁਰੂਆਤ ਡਾ. ਮੰਜ਼ੂ ਬਾਲਾ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ | ਇਸ ਦੌਰਾਨ ਵਿਦਿਆਰਥੀਆਂ ਵਲੋਂ ਮਨਮੋਹਕ ਪ੍ਰਦਰਸ਼ਨਾਂ ਦੀ ਇਕ ਲੜੀ ਜਿਸ 'ਚ ਗੀਤ, ਨਾਚ, ਸਕਿੱਟ ਅਤੇ ਰੈਂਪ ਵਾਕ 'ਚ ਉਤਸ਼ਾਹ ਨਾਲ ਹਿੱਸਾ ਲਿਆ ਗਿਆ | ਇਸ ਮੌਕੇ ਵਿਦਿਆਰਥੀ ਰੋਨਿਤ, ਅਰਜੁਨ, ਅਨੰਨਿਆ ਅਤੇ ਸਿਮਿਤਾ ਨੂੰ ਉਤਸ਼ਾਹੀ ਭਾਗੀਦਾਰੀ ਸਬੰਧੀ ਸ਼ਲਾਘਾ ਕਰਦਿਆਂ ਸਨਮਾਨਿਤ ਕੀਤਾ ਗਿਆ |