28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਤਲਬੀਰ ਗਿੱਲ ਦੀ ਅਗਵਾਈ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਾਂਗੇ-ਮਨਜਿੰਦਰ ਮਾਗਾਂਸਰਾਏ <br/>

ਅਜੀਤ ਡੈਸਕ 16-10-2025
ਚਵਿੰਡਾ ਦੇਵੀ, 15 ਅਕਤੂਬਰ (ਸਤਪਾਲ ਸਿੰਘ ਢੱਡੇ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਕਈ ਅਹਿਮ ਫੈਸਲੇ ਲਏ ਗਏ ਹਨ | ਹਰ ਵਰਗ ਦੇ ਲੋਕ ਹਿੱਤਾਂ 'ਚ ਲਏ ਗਏ ਇਨ੍ਹਾਂ ਫੈਸਲਿਆਂ ਤੋਂ ਸੂਬੇ ਦੇ ਲੋਕ ਪੂਰੀ ਤਰ੍ਹਾਂ ਨਾਲ ਸੰਤੁਸ਼ਟ ਹਨ | ਇਸ ਲਈ ਆਉਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਮਜੀਠਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਾਂਗੇ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਸੀਨੀਅਰ ਆਗੂ ਤੇ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਮਾਗਾਂਸਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਪਾਰਟੀ ਦੇ ਸਮੂਹ ਅਹੁਦੇਦਾਰ ਤੇ ਵਾਲੰਟੀਅਰ ਨੂੰ ਹੁਣ ਤੋਂ ਹੀ ਇਨ੍ਹਾਂ ਲਈ ਕਮਰ ਕੱਸ ਲੈਣ ਲਈ ਕਿਹਾ | ਉਨ੍ਹਾਂ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਵਿਧਾਨ ਸਭਾ ਚੋਣਾਂ 2017 ਦਾ ਮੁੱਢ ਬੰਨ੍ਹੇਗੀ | ਇਸ ਮੌਕੇ ਉਨ੍ਹਾਂ ਦੇ ਨਾਲ ਕੁਲਦੀਪ ਸਿੰਘ ਤਲਵੰਡੀ ਮੀਡੀਆ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਸਰਪੰਚ ਬਲਾਕ ਪ੍ਰਭਾਰੀ, ਸਰਪੰਚ ਲਖਵਿੰਦਰ ਸਿੰਘ ਵੇਗੇਵਾਲ, ਕੁਲਦੀਪ ਸਿੰਘ ਨੰਬਰਦਾਰ ਤਲਵੰਡੀ, ਕਵਲਜੀਤ ਫੌਜੀ ਤਲਵੰਡੀ, ਬਲਰਾਜ ਸਿੰਘ ਤਲਵੰਡੀ, ਮੁਖਤਾਰ ਸਿੰਘ ਤਲਵੰਡੀ, ਬਲਾਕ ਮੀਡੀਆ ਪ੍ਰਧਾਨ ਧਰਵਿੰਦਰ ਸਿੰਘ ਦੁਧਾਲਾ, ਸਿਮਰਤਪਾਲ ਸਿੰਘ ਫੌਜੀ ਦੁਧਾਲਾ, ਕੇਵਲ ਸਿੰਘ ਬਲਾਕ ਸੰਮਤੀ ਮੈਂਬਰ ਤਲਵੰਡੀ, ਜਸਪਾਲ ਸਿੰਘ ਨੰਬਰਦਾਰ ਮਾਂਗਾ ਸਰਾਏ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਸਰਹੱਦੀ ਪਿੰਡ ਕੱਕੜ ਤੋਂ ਡਰੋਨ, ਪਿਸਟਲ ਤੇ ਜਿੰਦਾ ਰੌਂਦ ਬਰਾਮਦ <br/> ਅਗਲੀ ਖ਼ਬਰ ਆਰ.ਐੱਮ.ਪੀ.ਆਈ. ਵਲੋਂ ਜਾਤੀਵਾਦ ਤੇ ਲਿੰਗਕ ਜਬਰ ਦੇ ਵਿਤਕਰੇ ਵਿਰੁੱਧ ਮੋਦੀ ਸਰਕਾਰ ਦਾ ਪੁਤਲਾ ਸਾੜ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।