28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਮੌਜੂਦਾ 'ਆਪ' ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰੀ-ਫੌਜੀ

ਅਜੀਤ ਡੈਸਕ 16-10-2025
ਚੋਗਾਵਾਂ, 15 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਨਾਲ ਸੰਬੰਧਿਤ 'ਬੁੱਧੀਜੀਵੀ' ਗੁਰਵਿੰਦਰ ਸਿੰਘ ਫੌਜੀ ਚੱਕ ਮਿਸ਼ਰੀ ਖਾਂ ਨੇ ਆਪ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ | ਇਸ ਮੌਕੇ ਗੁਰਵਿੰਦਰ ਸਿੰਘ ਫੌਜੀ ਨੇ ਕਿਹਾ ਕਿ ਉਨ੍ਹਾਂ 2019 ਤੋਂ ਸਰਕਲ ਇੰਚਾਰਜ, ਬਲਾਕ ਇੰਚਾਰਜ ਅਤੇ ਬੁੱਧੀਜੀਵੀ ਹਲਕਾ ਕੋਆਰਡੀਨੇਟਰ ਵਜੋਂ ਸੇਵਾਵਾਂ ਨਿਭਾਈਆਂ ਹਨ | ਜਿਨ੍ਹਾਂ ਆਸਾਂ ਉਮੀਦਾਂ ਨਾਲ ਪੰਜਾਬ ਦੇ ਲੋਕਾਂ ਨੇ ਵੱਡੇ ਬਹੁਮੱਤ ਨਾਲ ਪਾਰਟੀ ਨੂੰ ਸੱਤਾ ਵਿਚ ਲਿਆਂਦਾ, ਸਰਕਾਰ ਉਨ੍ਹਾਂ ਆਸਾਂ ਉਮੀਦਾਂ 'ਤੇ ਖਰੀ ਨਹੀਂ ਉੱਤਰ ਸਕੀ, ਆਪ ਦੀ ਸਰਕਾਰ ਤੋਂ ਅੱਜ ਹਰ ਵਰਗ ਨਿਰਾਸ਼ ਹੋ ਚੁੱਕਾ ਹੈ |

ਪਿਛਲੀ ਖ਼ਬਰ ਵਾਤਾਵਰਨ ਦੀ ਸ਼ੁੱਧਤਾ ਲਈ ਹਰ ਵਿਅਕਤੀ ਨੂੰ ਅੱਗੇ ਆਉਣਾ ਚਾਹੀਦੈ-ਸਰਹਾਲਾ, ਸੋਹੀ <br/> ਅਗਲੀ ਖ਼ਬਰ ਡਿਪਸ ਸਕੂਲ ਰਈਆ ਦੀ ਐਥਲੈਟਿਕਸ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਰਹੀ ਝੰਡੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।