ਅਟਾਰੀ, 15 ਅਕਤੂਬਰ (ਗੁਰਦੀਪ ਸਿੰਘ ਅਟਾਰੀ, ਰਾਜਿੰਦਰ ਸਿੰਘ ਰੂਬੀ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਆਉਂਦੇ ਕਸਬਾ ਅਟਾਰੀ ਦੇ ਸੀਨੀਅਰ ਕਾਂਗਰਸੀ ਆਗੂ ਸੰਤੋਖ ਸਿੰਘ ਪੱਪੂ ਨੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਸ਼ੁਰੂ ਕੀਤੀ ਗਈ ਵੋਟ ਚੋਰੀ ਖ਼ਿਲਾਫ਼ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਹਲਕਾ ਅਟਾਰੀ ਅਧੀਨ ਆਉਂਦੇ ਸਰਹੱਦੀ ਪਿੰਡਾਂ ਦੇ ਲੋਕਾਂ ਦੇ ਫਾਰਮ ਭਰੇ ਅਤੇ ਇਸ ਮੁਹਿੰਮ ਤਹਿਤ ਲੋਕਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ | ਪਿੰਡਾਂ ਦੇ ਲੋਕਾਂ ਨੇ ਸੰਤੋਖ ਸਿੰਘ ਪੱਪੂ ਦਾ ਵਧ ਚੜ ਕੇ ਸਾਥ ਦਿੱਤਾ ਅਤੇ ਵੋਟ ਚੋਰੀ ਦੀ ਨਿੰਦਾ ਕੀਤੀ | ਸੰਤੋਖ ਸਿੰਘ ਪੱਪੂ ਨੇ ਕਿਹਾ ਕਿ ਗਰੀਬ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਹੀ ਸਹੂਲਤਾਂ ਦਿੰਦੀ ਹੈ | ਦੂਜੀਆਂ ਸਰਕਾਰਾਂ ਗਰੀਬ ਪਰਿਵਾਰਾਂ ਲਈ ਕੁਝ ਨਹੀਂ ਸੋਚਦੀਆਂ ਅਤੇ ਨਾ ਹੀ ਸਹੂਲਤਾਂ ਦੇ ਰਹੀਆਂ ਹਨ | ਉਨ੍ਹਾਂ ਕਿਹਾ ਕਿ ਲੋਕ ਜਾਗਰੂਕ ਹੋ ਚੁੱਕੇ ਹਨ ਇਸ ਕਰਕੇ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਹੀ ਹੋਵੇਗੀ | ਇਸ ਮੌਕੇ ਸਰਬਦੀਪ ਸਿੰਘ ਸੰਨੀ, ਸੁੱਖਾ ਸਿੰਘ ਲਹੌਰੀਆ, ਗੁਰਬੀਰ ਸਿੰਘ, ਸਾਹਿਬ ਸਿੰਘ ਫੌਜੀ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ ਮੈਂਬਰ, ਗੋਪੀ ਸਿੰਘ, ਜਸਵਿੰਦਰ ਸਿੰਘ ਮੈਂਬਰ, ਕਰਮ ਸਿੰਘ, ਗੋਰਾ ਸਿੰਘ ਅਤੇ ਕਾਰਜ ਸਿੰਘ ਮੌਜੂਦ ਸਨ |