ਮਜੀਠਾ, 15 ਅਕਤੂਬਰ (ਮਨਿੰਦਰ ਸਿੰਘ ਸੋਖੀ)-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿਚ ਕੇਂਦਰ ਵਿਚਲੀ ਮੋਦੀ ਸਰਕਾਰ ਦਾ ਵੱਡਾ ਕਾਰਨਾਮਾ ਵੋਟ ਚੋਰੀ ਸੰਬੰਧੀ ਦੇਸ਼ ਦੇ ਹਰ ਕੋਨੇ ਵਿਚ ਉਜਾਗਰ ਕੀਤਾ ਜਾ ਰਿਹਾ ਹੈ | ਇਸ ਲੜੀ ਤਹਿਤ ਲੋਕ ਹਲਕਾ ਅੰਮਿ੍ਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਮਜੀਠਾ ਤੋਂ ਸੀਨੀਅਰ ਕਾਂਗਰਸੀ ਆਗੂ ਪਰਮਜੀਤ ਸਿੰਘ ਪੰਮਾ ਮਜੀਠਾ ਅਤੇ ਜਗਦੀਪ ਸਿੰਘ ਗੋਗਾ ਮਜੀਠਾ ਨੇ ਹਲਕੇ 'ਚ ਵੱਡੀ ਗਿਣਤੀ ਵਿਚ ਫਾਰਮ ਭਰ ਕੇ ਦਸਤਖ਼ਤ ਕਰਵਾਉਣ ਉਪਰੰਤ ਆਪਣੇ ਗ੍ਰਹਿ ਮਜੀਠਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਜੀਠਾ ਹਲਕੇ ਤੋਂ ਹੁਣ ਤੱਕ ਕਰੀਬ 10 ਹਜ਼ਾਰ ਫਾਰਮ ਭਰੇ ਜਾ ਚੁੱਕੇ ਹਨ | ਇਸ ਮੌਕੇ ਪਲਵਿੰਦਰ ਸਿੰਘ ਪਾਲੀ, ਸਾਬਕਾ ਪ੍ਰਧਾਨ ਬਲਬੀਰ ਸਿੰਘ ਕੋਟਲੀ ਢੋਲੇਸ਼ਾਹ, ਸਾਬਕਾ ਸਰਪੰਚ ਬਲਜੀਤ ਸਿੰਘ ਸਰਾਂ, ਸਾਬਕਾ ਸਰਪੰਚ ਹਰਜਿੰਦਰ ਸਿੰਘ ਅਰਜਨ ਮਾਂਗਾ, ਸਰਪੰਚ ਕੇਵਲ ਸਿੰਘ ਉਦੋਕੇ, ਡਾ: ਮਲੂਕ ਸਿੰਘ ਮੀਆਂ ਪੰਧੇਰ, ਸਾਬਕਾ ਪੰਚ ਗੁਰਮੀਤ ਸਿੰਘ ਰਾਮਦਿਵਾਲੀ, ਰਣਜੀਤ ਸਿੰਘ ਰਾਣਾ ਅਰਜਨ ਮਾਂਗਾ, ਸਾਬਕਾ ਸਰਪੰਚ ਰਣਜੀਤ ਸਿੰਘ ਮਰੜ੍ਹੀ ਖੁਰਦ ਹਾਜ਼ਰ ਸਨ |