ਚਵਿੰਡਾ ਦੇਵੀ, 15 ਅਕਤੂਬਰ (ਸਤਪਾਲ ਸਿੰਘ ਢੱਡੇ)-ਆਮ ਆਦਮੀ ਪਾਰਟੀ ਹਲਕਾ ਮਜੀਠਾ ਵਿਚ ਐੱਸ.ਸੀ. ਵਿੰਗ ਦੇ ਪ੍ਰਧਾਨ ਸਰਪੰਚ ਰਾਜ ਕੁਮਾਰ ਲੁੱਧੜ ਨੇ ਕਿਹਾ ਕਿ ਜਿਸ ਕਦਰ ਪਿਛਲੇ ਕਰੀਬ ਸਾਢੇ ਤਿੰਨ ਸਾਲਾਂ ਦੌਰਾਨ ਸੂਬੇ ਵਿਚ ਹੋਏ ਅਨੇਕਾਂ ਲੋਕ ਭਲਾਈ ਤੇ ਵਿਕਾਸ ਦੇ ਕੰਮਾਂ ਤੋਂ ਇਲਾਵਾ ਨਿੱਜੀ ਸੁੱਖ ਸਹੂਲਤਾਂ ਮਿਲੀਆਂ ਹਨ | ਉਸ ਦੇ ਇਵਜ਼ ਵਜੋਂ 11 ਨਵੰਬਰ ਨੂੰ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਵਿਚ ਲੋਕ ਦੂਰ ਅੰਦੇਸ਼ੀ ਸੋਚ ਅਪਣਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਉਸਾਰੂ ਸੋਚ ਤੇ ਅਗਾਂਹਵਧੂ ਨੀਤੀਆਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਸ਼ਾਨਦਾਰ ਜਿੱਤ ਦਿਵਾਉਣਗੇ | ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਇੱਕ ਵੱਡਾ ਕਾਫਲਾ 17 ਅਕਤੂਬਰ ਨੂੰ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਕਾਗਜ਼ ਭਰਾਉਣ ਲਈ ਮਜੀਠੇ ਤੋਂ ਜਾਵੇਗਾ | ਇਸ ਮੌਕੇ ਰਾਜ ਕੁਮਾਰ ਲੁੱਧੜ ਦੇ ਨਾਲ ਬਾਬਾ ਸੁਖਚੈਨ ਸਿੰਘ ਤਲਵੰਡੀ, ਕਿਰਪਾਲ ਸਿੰਘ, ਸਰਪੰਚ ਚੰਨਪ੍ਰੀਤ ਸਿੰਘ ਅਜੈਬਵਾਲੀ, ਵਿਜੇ ਸਪਾਰੀਵਿੰਡ, ਅਮਰਬੀਰ ਸਿੰਘ ਡਾਅਰੀਕੇ ਤੇ ਦੀਪਇੰਦਰ ਸਿੰਘ ਅਜੈਬਵਾਲੀ ਆਦਿ