ਬਾਬਾ ਬਕਾਲਾ ਸਾਹਿਬ, 15 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਮਾਤਾ ਗੰਗਾ ਜੀ ਸੀਨੀਅਰ ਸੈਕੰਡਰੀ ਸਕੂਲ , ਬਾਬਾ ਬਕਾਲਾ ਸਾਹਿਬ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ, ਬੱਚਿਆਂ ਦੀਆਂ ਧਾਰਮਿਕ ਪ੍ਰੀਖਿਆ ਕਰਵਾਈ ਗਈ, ਜਿਸ ਵਿਚ ਸ਼੍ਰੋਮਣੀ ਕਮੇਟੀ ਵਲੋਂ 27 ਬੱਚਿਆਂ ਨੂੰ 1100/- ਅਤੇ 2100/- ਰੁਪਏ ਪ੍ਰਤੀ ਵਜੀਫੇ ਦਿੱਤੇ ਗਏ | ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਦੇ ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ ਅਤੇ ਭਾਈ ਜੱਜ ਸਿੰਘ ਪ੍ਰਚਾਰਕ ਸ਼੍ਰੋਮਣੀ ਕਮੇਟੀ ਨੇ ਬੱਚਿਆਂ ਨੂੰ ਇਹ ਵਜ਼ੀਫੇ ਵੰਡਣ ਦੀ ਰਸਮ ਅਦਾ ਕੀਤੀ | ਸਕੂਲ ਵਲੋਂ ਇੰਚਾਰਜ ਮੈਡਮ ਪਵਨਦੀਪ ਕੌਰ ਨੇ ਪੁੱਜੀਆਂ ਸਖਸ਼ੀਅਤਾਂ ਨੂੰ ਜੀ ਆਇਆਂ