28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਅਜਨਾਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ 'ਖ਼ੁਸ਼ੀਆਂ ਦਾ ਬਸਤਾ' ਲੈ ਕੇ ਆਈ ਅਕਾਲ ਪੁਰਖ ਕੀ ਫ਼ੌਜ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੜਵਾਲ ਵਿਖੇ 'ਖ਼ੁਸ਼ੀਆਂ ਦਾ ਬਸਤਾ' ਪ੍ਰੋਗਰਾਮ ਤਹਿਤ ਬੱਚਿਆਂ ਨੂੰ ਬਸਤੇ ਵੰਡਣ ਸਮੇਂ ਅਕਾਲ ਪੁਰਖ ਕੀ ਫ਼ੌਜ ਦੇ ਆਗੂ ਜਸਵਿੰਦਰ ਸਿੰਘ ਐਡਵੋਕੇਟ, ਡਾ. ਭੁਪਿੰਦਰ ਸਿੰਘ, ਪਿ੍ੰਸੀਪਲ ਗੁਰਜੀਤ ਕੌਰ, ਹਰਪ੍ਰੀਤ ਸਿੰਘ ਤੇ ਸਕੂਲ ਸਟਾਫ਼ ਅਤੇ ਨਵੇਂ ਮਿਲੇ ਬਸਤਿਆਂ ਨਾਲ ਵਿਦਿਆਰਥੀ | ਤਸਵੀਰਾਂ : ਗੁਰਪ੍ਰੀਤ ਸਿੰਘ ਢਿੱਲੋਂ <br/> 16-10-2025
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹੋਰਨਾਂ ਸਮਾਜ ਸੇਵੀ ਸੰਸਥਾਵਾਂ ਵਾਂਗ 'ਅਕਾਲ ਪੁਰਖ ਕੀ ਫ਼ੌਜ' ਸੰਗਤਾਂ ਵਲੋਂ ਵੀ ਲਗਾਤਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਲਗਾਤਾਰ ਮਦਦ ਕੀਤੀ ਜਾ ਰਹੀ ਹੈ ਅਤੇ ਉਸੇ ਲੜੀ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲੜ੍ਹਵਾਲ ਵਿਖੇ 'ਖ਼ੁਸ਼ੀਆਂ ਦਾ ਬਸਤਾ' ਪ੍ਰੋਗਰਾਮ ਤਹਿਤ' 'ਅਕਾਲ ਪੁਰਖ ਕੀ ਫ਼ੌਜ' ਵਲੋਂ ਜਸਵਿੰਦਰ ਸਿੰਘ ਐਡਵੋਕੇਟ ਦੀ ਅਗਵਾਈ ਹੇਠ ਅਕਾਲ ਪੁਰਖ ਕੀ ਫ਼ੌਜ ਦੇਹਰਾਦੂਨ, ਗੁਰਦੁਆਰਾ ਸਾਹਿਬ ਡਿਫੈਂਸ ਕਾਲੋਨੀ ਦਿੱਲੀ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਾਦਰ ਮੁੰਬਈ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਨੂੰ ਬਸਤੇ (ਬੈਗ) ਅਤੇ ਸਟੇਸ਼ਨਰੀ ਦਾ ਸਾਮਾਨ ਵੰਡਿਆ ਗਿਆ | ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਜਸਵਿੰਦਰ ਸਿੰਘ ਐਡਵੋਕੇਟ ਨੇ ਦੱਸਿਆ ਕਿ ਅਕਾਲ ਪੁਰਖ ਦੀ ਫ਼ੌਜ ਸੰਸਥਾ ਵਲੋਂ ਬੱਚਿਆਂ ਦੇ ਭਵਿੱਖ ਨੂੰ ਉੱਜਵਲ ਰੱਖਣ ਲਈ ਬਸਤੇ ਦੇਣ ਦੀ ਇਕ ਮੁਹਿੰਮ ਚਲਾਈ ਗਈ ਹੈ ਅਤੇ ਇਹ ਯਤਨ ਕੀਤਾ ਜਾ ਰਿਹਾ ਹੈ ਕਿ ਪੰਜਾਬ ਦਾ ਕੋਈ ਵੀ ਬੱਚਾ ਮੁੜ ਕਦੇ ਨਿਰਾਸ਼ਾ ਵਿਚ ਨਾ ਡੁੱਬੇ | ਅੰਤ ਵਿਚ ਪਿ੍ੰਸੀਪਲ ਮੈਡਮ ਗੁਰਜੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਸਕੂਲ ਬਸਤੇ ਮੁਹੱਈਆ ਕਰਵਾਉਣ ਲਈ 'ਅਕਾਲ ਪੁਰਖ ਕੀ ਫ਼ੌਜ' ਸੰਸਥਾ ਦੇ ਸਮੂਹ ਮੈਂਬਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਜਸਵਿੰਦਰ ਸਿੰਘ ਐਡਵੋਕੇਟ ਤੋਂ ਇਲਾਵਾ ਡਾ: ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ, ਪਿ੍ੰਸੀਪਲ ਮੈਡਮ ਗੁਰਜੀਤ ਕੌਰ, ਮਾਸਟਰ ਸੁਖਦੀਪ ਸਿੰਘ, ਨਵਦੀਪ ਸਿੰਘ, ਸੁਖਪਾਲ ਸਿੰਘ, ਗੁਰਦੀਪ ਸਿੰਘ, ਸ਼ਮਸ਼ੇਰ ਸਿੰਘ, ਮੈਡਮ ਰੁਚੀ, ਗਗਨਦੀਪ ਕੌਰ, ਮਨਪ੍ਰੀਤ ਕੌਰ ਅਤੇ ਸਤਿੰਦਰ ਕੌਰ ਸਮੇਤ ਸਮੂਹ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਨਿਗਮ ਦੀ ਸਖ਼ਤੀ ਦੇ ਬਾਵਜੂਦ ਨਹੀਂ ਰੁਕ ਰਹੀ ਪਾਣੀ ਦੀ ਦੁਰਵਰਤੋਂ <br/> ਅਗਲੀ ਖ਼ਬਰ ਅਨੰਦ ਕਾਲਜ ਜੇਠੂਵਾਲ ਦੀ ਪਿ੍ੰਸੀਪਲ ਕਵਲਬੀਰ ਕੌਰ ਮਾਹਲ ਨੂੰ 'ਆਈ.ਐਸ.ਟੀ ਨੈਸ਼ਨਲ ਅਚੀਵਰਜ਼ ਐਵਾਰਡ' ਨਾਲ ਕੀਤਾ ਸਨਮਾਨਿਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।