ਰਈਆ, 15 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਕਮਿਊਨਿਸਟ ਕੋਆਰਡੀਨੇਸ਼ਨ ਕਮੇਟੀ ਦੇ ਦੇਸ਼ ਵਿਆਪੀ ਸੱਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਕਾਰਕੁਨਾਂ ਵਲੋਂ ਸਾਥੀ ਨਿਰਮਲ ਸਿੰਘ ਭਿੰਡਰ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਪਾਰਟੀ ਵਰਕਰ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਆਕਾਸ਼ ਗੁੰਜਾਊ ਨਾਅਰੇ ਲਗਾ ਰਹੇ ਸਨ | ਇਸ ਮੌਕੇ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਅਮਰੀਕ ਸਿੰਘ ਦਾਊਦ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਆਰ. ਐੱਸ. ਐੱਸ. ਦੀ ਵਿਚਾਰਧਾਰਾ, ਜਿਸ ਮੁਤਾਬਕ ਘੱਟ ਗਿਣਤੀ ਲੋਕਾਂ, ਦਲਿਤਾਂ, ਔਰਤਾਂ ਉੱਪਰ ਜਬਰ ਕਰਨ ਦੀ ਖੁੱਲ ਦਿੱਤੀ ਜਾ ਰਹੀ ਹੈ | ਇਸ ਮੌਕੇ ਹਰਪ੍ਰੀਤ ਸਿੰਘ ਬੁਟਾਰੀ, ਪ੍ਰਗਟ ਸਿੰਘ ਟੌਂਗ, ਹਰਭਜਨ ਸਿੰਘ ਫੇਰੂਮਾਨ, ਲਖਵਿੰਦਰ ਸਿੰਘ ਖਾਸੀ, ਇਕਬਾਲ ਸਿੰਘ ਟੌਂਗ, ਜੋਗਿੰਦਰ ਸਿੰਘ ਨਿੱਝਰ, ਸੁਰਜੀਤ ਸਿੰਘ ਵਡਾਲਾ, ਸੁਖਦੇਵ ਸਿੰਘ ਫੇਰੂਮਾਨ ਤੋਂ ਇਲਾਵਾ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ |