ਮਾਨਾਂਵਾਲਾ, 16 ਅਕਤੂਬਰ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਖਾਨਕੋਟ, ਅੰਮਿ੍ਤਸਰ ਦੇ ਐੱਨ.ਸੀ.ਸੀ. ਕੈਡਿਟਸ ਨੇ 11 ਪੰਜਾਬ ਬਟਾਲੀਅਨ ਐੱਨ.ਸੀ.ਸੀ. ਵਲੋਂ ਕਰਵਾਏ ਗਏ 10 ਰੋਜ਼ਾ ਸੀ.ਏ. ਟੀ. ਸੀ.-15 ਕੈਂਪ ਵਿਚ ਉਤਸ਼ਾਹ ਨਾਲ ਹਿੱਸਾ ਲਿਆ | ਇਸ ਕੈਂਪ ਦੌਰਾਨ 25 ਵਿਦਿਆਰਥੀਆਂ ਨੇ ਡਿ੍ਲ, ਫਾਈਰਿੰਗ, ਫਿਜ਼ੀਕਲ ਟ੍ਰੇਨਿੰਗ, ਸਫਾਈ ਅਭਿਆਨ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਸ਼ਾਨਦਾਰ ਪੇਸ਼ਕਾਰੀ ਰਾਹੀਂ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ | ਸਕੂਲ ਪਿ੍ੰਸੀਪਲ ਡਾ. ਸਿਮਰਨਜੀਤ ਕੌਰ, ਵਾਈਸ ਪਿ੍ੰਸੀਪਲ ਸਤਜਿੰਦਰ ਸਿੰਘ ਅਤੇ ਸੀ.ਟੀ.ਓ. ਜਤਿੰਦਰ ਸਿੰਘ ਵਲੋਂ ਇਨ੍ਹਾਂ ਐੱਨ.ਸੀ.ਸੀ. ਕੈਡਿਟਸ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ 'ਤੇ ਸਕੂਲ ਪਿ੍ੰਸੀਪਲ ਡਾ. ਸਿਮਰਨਜੀਤ ਕੌਰ ਨੇ ਸਭਨਾਂ ਵਿਦਿਆਰਥੀਆਂ ਨੂੰ ਸਕੂਲ ਵਿਚ ਹੋਣ ਵਾਲੀਆਂ ਗਤੀਵਿਧੀਆਂ ਅਤੇ ਪ੍ਰਤਿਯੋਗਿਤਾਵਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਉਤਸ਼ਾਹਿਤ ਵੀ ਕੀਤਾ |