ਮੱਤੇਵਾਲ, 16 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਵਿਧਾਨ ਸਭਾ ਹਲਕਾ ਮਜੀਠਾ ਤੋਂ ਆਪ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਹਲਕਾ ਮਜੀਠਾ ਨੂੰ ਵਿਕਾਸ ਦੀਆਂ ਲੀਹਾਂ 'ਤੇ ਤੋਰਿਆ ਜਾਵੇਗਾ | ਸ. ਗਿੱਲ ਹਲਕਾ ਮਜੀਠਾ ਦੇ ਪਿੰਡ ਤਨੇਲ ਵਿਚ 18 ਲੱਖ ਦੀ ਲਾਗਤ ਨਾਲ ਬਣਨ ਵਾਲੀ ਨਵੀ ਲਿੰਕ ਰੋਡ ਦਾ ਉੱਦਘਾਟਨ ਕਰਨ ਪਹੁੰਸ ਹੋਏ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦੇ ਵਿਕਸਤ ਸੂਬਿਆਂ ਵਿਚ ਸ਼ਾਮਿਲ ਕਰਨ ਲਈ ਕਈ ਨਵੇਂ ਪ੍ਰੋਜੈਕਟਾਂ 'ਤੇ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਲਕਾ ਮਜੀਠਾ ਵਿਚ ਵਿਕਾਸ਼ ਜੰਗੀ ਪੱਧਰ 'ਤੇ ਸ਼ੁਰੂ ਹੋ ਚੁੱਕੇ ਹਨ ਤੇ ਆਉਣ ਵਾਲੇ ਸਮੇਂ ਹਲਕੇ ਅੰਦਰ ਸੜਕਾਂ ਦਾ ਜ਼ਾਲ ਵਿਛਾਇਆ ਜਾਵੇਗਾ | ਇਸ ਮੌਕੇ ਪਿੰਡ ਤਨੇਲ ਦੇ ਸਰਪੰਚ ਮਨਦੀਪ ਸਿੰਘ ਮੋਹਤਬਰਾਂ ਅਤੇ ਨਿਵਾਸੀਆਂ ਨੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮਾਨ ਸਰਕਾਰ ਦੇ ਆਉਣ ਤੋਂ ਬਾਅਦ ਮਜੀਠਾ ਵਿਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ | ਇਸ ਮੌਕੇ ਐੱਸ.ਡੀ.ਓ. ਨਿਰਮਲ ਸਿੰਘ, ਸਾਬਕਾ ਸਰਪੰਚ ਗੁਰਪਾਲ ਸਿੰਘ ਤਨੇਲ, ਪ੍ਰਕਾਸ ਸਿੰਘ, ਬਿੱਟੂ, ਦਿਲਬਾਗ ਸਿੰਘ, ਅਕਾਸ਼ਦੀਪ ਸਿੰਘ, ਜਰਮਨਜੀਤ ਸਿੰਘ, ਜੁਗਰਾਜ ਸਿੰਘ, ਅਮਰੀਕ ਸਿੰਘ, ਬਲਦੇਵ ਸਿੰਘ ਮੌਜੂਦ ਸਨ |
ਤਲਬੀਰ ਗਿੱਲ ਵਲੋਂ ਪਿੰਡ ਤਨੇਲ ਵਿਚ ਨਵੀਂ ਸੜਕ ਦਾ ਉਦਘਾਟਨ <br/>
ਅਜੀਤ ਡੈਸਕ
17-10-2025