15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਿੰਡ ਗਦਲੀ ਤੋਂ ਮਹਾਨ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 17-10-2025
ਬਾਬਾ ਬਕਾਲਾ ਸਾਹਿਬ, 16 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)¸ਹਿੰਦ ਦੀ ਚਾਦਰ ਸ੍ਰੀ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਰਪਿਤ ਪਿੰਡ ਗਦਲੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਵੱਖ-ਵੱਖ ਪਿੰਡਾਂ 'ਚੋਂ ਹੁੰਦਾ ਹੋਇਆ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਪੁੱਜਾ, ਜਿੱਥੇ ਕਿ ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਹੈੱਡਗ੍ਰੰਥੀ ਭਾਈ ਹਰਦੇਵ ਸਿੰਘ ਬੁਤਾਲਾ ਨੇ ਪੰਜਾਂ ਪਿਆਰਿਆਂ ਅਤੇ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਮੈਨੇਜਰ ਭਾਈ ਜਗਤਾਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਊਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾਂ, ਜ: ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਕੰਗ ਸਰਾਂ, ਤੇਜਿੰਦਰ ਸਿੰਘ ਬੱਲ ਸਠਿਆਲਾ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਕੈਰੋਂ ਦੇ ਨਵਾਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੀਰਾਂਕੋਟ ਦੇ ਜਥੇਬੰਦਕ ਸਕੱਤਰ ਬਣਨ ਨਾਲ ਮਾਝੇ 'ਚ ਅਕਾਲੀ ਦਲ ਹ... ਅਗਲੀ ਖ਼ਬਰ ਤਲਬੀਰ ਗਿੱਲ ਵਲੋਂ ਪਿੰਡ ਤਨੇਲ ਵਿਚ ਨਵੀਂ ਸੜਕ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।