ਕੱਥੂਨੰਗਲ, 16 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਦੇਸ਼ ਦੇ ਮਹਿਬੂਬ ਆਗੂ ਰਾਹੁਲ ਗਾਂਧੀ ਵਲੋਂ ਦੇਸ਼ ਵਿਚ ਕੇਂਦਰ ਸਰਕਾਰ ਖ਼ਿਲਾਫ਼ ਵਿੱਢੀ ਮੁਹਿੰਮ 'ਵੋਟ ਚੋਰ ਗੱਦੀ ਛੋੜ' ਨੇ ਦੇਸ਼ ਦੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਵਾਇਆ ਕਿ ਇਹ ਸਾਰਾ ਕੁਝ ਕਿਵੇਂ ਵੱਡੇ ਪੱਧਰ 'ਤੇ ਹੋ ਰਿਹਾ ਹੈ ਤੇ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ ਇਸ ਬਾਰੇ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਦੀ ਅਗਵਾਈ ਵਿਚ ਮਜੀਠਾ ਹਲਕੇ ਵਿਚੋਂ 11700 ਫਾਰਮ ਭਰਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਦਫ਼ਤਰ ਵਿਚ ਜਮ੍ਹਾਂ ਕਰਵਾਉਣ ਉਪਰੰਤ ਗੱਲਬਾਤ ਕਰਦਿਆਂ ਮਜੀਠਾ ਸ਼ਹਿਰੀ ਦੇ ਕਾਂਗਰਸ ਦੇ ਪ੍ਰਧਾਨ ਤੇ ਕੌਂਸਲਰ ਨਵਦੀਪ ਸਿੰਘ ਸੋਨਾ ਨੇ ਕਿਹਾ ਕਿ ਲੋਕਾਂ ਵਿਚ ਜਿੱਥੇ ਕੇਂਦਰ ਦੀ ਸਰਕਾਰ ਵਿਰੁੱਧ ਰੋਹ ਪਾਇਆ ਜਾ ਰਿਹਾ ਹੈ ਉਥੇ ਪੰਜਾਬ ਦੀ ਮੌਜੂਦਾ ਸਰਕਾਰ ਤੇ ਇਸ ਦੀਆਂ ਲੋਕਮਾਰੂ ਨੀਤੀਆਂ ਤੋਂ ਵੀ ਲੋਕ ਤੰਗ ਆ ਚੁੱਕੇ ਹਨ ਤੇ ਹੁਣ ਪੰਜਾਬ ਤੇ ਇਸ ਤੋਂ ਬਾਅਦ ਕੇਂਦਰ ਵਿਚ ਵੀ ਕਾਂਗਰਸ ਪਾਰਟੀ ਦੀ ਸਰਕਾਰ ਬਨਾਉਣ ਲਈ ਉਤਾਵਲੇ ਹਨ, ਤਰਨਤਾਰਨ ਦੀ ਜ਼ਿਮਨੀ ਚੋਣ ਸੰਬੰਧੀ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਇਸ ਹਲਕੇ ਨੇ ਹਮੇਸ਼ਾ ਦੂਰ ਅੰਦੇਸ਼ੀ ਤੇ ਸੂਝ ਤੋਂ ਕੰਮ ਲਿਆ ਉਨ੍ਹਾਂ ਇਸ ਹਲਕੇ ਵਿੱਚੋਂ ਕਾਂਗਰਸ ਦਾ ਹਿੰਦੂ ਚਿਹਰਾ ਹੁਣ ਸਵ: ਡਾ. ਅਗਨੀਹੋਤਰੀ ਨੂੰ ਵਿਧਾਨ ਸਭਾ ਦੀਆਂ ਪੌੜੀਆਂ ਚੜਾ ਦਿੱਤਾ ਸੀ ਕਿਉਂਕਿ ਲੋਕਾਂ ਨੇ ਕਾਂਗਰਸ ਪਾਰਟੀ ਦੇ ਹੱਕ ਵਿਚ ਫ਼ਤਵਾ ਦੇਣਾ ਸੀ ਇਸ ਲਈ ਲੋਕ ਕਾਂਗਰਸ ਦੇ ਉਮੀਦਵਾਰ ਕਰਨ ਬੁਰਜ ਨੂੰ ਵੱਡੀ ਲੀਡ ਨਾਲ ਜਿਤਾਉਣਗੇ ਤੇ ਪੰਜਾਬ ਦੇ ਚੰਗੇ ਭਵਿੱਖ ਲਈ ਇਸ ਦੀ ਨੀਂਹ ਏਥੋਂ ਰੱਖਣਗੇ | ਇਸ ਮੌਕੇ ਬਲਾਕ ਕਾਂਗਰਸ ਮਜੀਠਾ ਦੇ ਪ੍ਰਧਾਨ ਨਵਤੇਜ ਪਾਲ ਸਿੰਘ ਸੋਹੀਆਂ ਤੇ ਹਲਕਾ ਮਜੀਠਾ ਦੇ ਕਾਂਗਰਸੀ ਕਿਸਾਨ ਵਿੰਗ ਦੇ ਪ੍ਰਧਾਨ
ਹਲਕਾ ਇੰਚਾਰਜ ਮਜੀਠਾ ਸੱਚਰ ਦੀ ਅਗਵਾਈ 'ਚ ਵੋਟ ਚੋਰੀ ਵਿਰੁੱਧ ਵੱਡੀ ਗਿਣਤੀ 'ਚ ਭਰੇ ਫਾਰਮ <br/>
ਅਜੀਤ ਡੈਸਕ
17-10-2025