ਮਜੀਠਾ, 17 ਅਕਤੂਬਰ (ਮਨਿੰਦਰ ਸਿੰਘ ਸੋਖੀ)-ਸ੍ਰੀ ਗੁਰੂ ਰਾਮ ਦਾਸ ਜੀ ਦੇ ਅਨਿਨ ਸੇਵਕ ਧੰਨ ਧੰਨ ਬਾਬਾ ਭਾਈ ਸਾਲ੍ਹੋ ਦਾ ਪਵਿੱਤਰ ਜਨਮ ਦਿਹਾੜਾ ਡੇਰਾ ਬਾਬਾ ਭਾਈ ਸਾਲ੍ਹੋ ਪੰਡੋਰੀ ਵੜੈਚ ਵਿਖੇ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਮੋਹਨ ਸਿੰਘ ਦੀ ਅਗਵਾਈ ਵਿਚ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 29 ਅਕਤੂਬਰ ਨੂੰ ਬੜੀ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਮੁੱਖ ਸੇਵਾਦਾਰ ਬਾਬਾ ਮੋਹਨ ਸਿੰਘ ਵਲੋਂ ਮਿਲੀ ਜਾਣਕਾਰੀ ਅਨੁਸਾਰ 29 ਅਕਤੂਬਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਬਾਹਰ ਖੁੱਲੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਚਕ ਮਨੋਹਰ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਨਗੇ | ਇਸ ਸਮਾਗਮ ਦੌਰਾਨ ਕਬੱਡੀ ਦੀਆਂ ਚਾਰ ਟੀਮਾਂ ਦਰਮਿਆਨ ਕਬੱਡੀ ਮੈਚ ਵੀ ਕਰਾਏ ਜਾਣਗੇ |