ਬਾਬਾ ਬਕਾਲਾ ਸਾਹਿਬ, 17 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਿੱਖ ਮਿਸ਼ਨਰੀ ਕਾਲਜ ਸਰਕਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਡਾ: ਇੰਦਰਜੀਤ ਸਿੰਘ ਜੱਲੂਵਾਲ ਨੇ ਦੱਸਿਆ ਹੈ ਕਿ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਆਪਣੇ ਸਾਲਾਨਾ ਕੇਂਦਰੀ ਸਮਾਗਮ ਦੌਰਾਨ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ ਪਿ੍ੰਸੀਪਲ ਸੁਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਤਿੰਨ ਸਾਲਾ ਗੁਰਮਤਿ ਡਿਪਲੋਮਾ ਪਹਿਲੇ ਦਰਜੇ ਵਿੱਚ ਪਾਸ ਕਰਨ ਵਾਲੇ ਅਤੇ ਸਿੱਖ ਸਾਹਿਤ, ਪੰਜਾਬੀ ਸਾਹਿਤ ਅਤੇ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਵਿਚ ਯੋਗਦਾਨ ਪਾ ਰਹੇ ਸ: ਇਕਵਾਕ ਸਿੰਘ ਪੱਟੀ ਨੂੰ 'ਪਿ੍ੰਸੀਪਲ ਹਰਭਜਨ ਸਿੰਘ ਯਾਦਗਾਰੀ ਸਨਮਾਨ' ਨਾਲ ਨਿਵਾਜਿਆ ਗਿਆ | ਇਸ ਮੌਕੇ ਚੇਅਰਮੈਨ ਸ. ਹਰਜੀਤ ਸਿੰਘ, ਪਿ੍ੰਸੀਪਲ ਚਰਨਜੀਤ ਸਿੰਘ, ਜਸਵੰਤ ਸਿੰਘ, ਬੀਬੀ ਭੁਪਿੰਦਰ ਕੌਰ ਅਤੇ ਬੀਬੀ ਸਤਿੰਦਰ ਕੌਰ ਸਮੇਤ ਕਈ ਸਤਿਕਾਰਯੋਗ ਹਸਤੀਆਂ ਦੀ ਹਾਜ਼ਰੀ ਰਹੀ |