ਜੇਠੂਵਾਲ, 17 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਆਪ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ 11 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਵੀ ਆਪ ਪਾਰਟੀ ਹਲਕੇ ਦੇ ਵੋਟਰਾਂ ਦਾ ਫਤਵਾ ਲੈ ਕੇ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਅਤੇ ਵਿਰੋਧੀ ਪਾਰਟੀਆਂ ਜੋ ਇਹ ਚੋਣ ਜਿੱਤਣ ਲਈ ਸੁਪਨੇ ਲੈ ਰਹੀਆਂ ਹਨ ਉਹ ਸਭ ਰਫੂਚੱਕਰ ਹੋ ਜਾਣਗੇ ਅਤੇ ਸੰਧੂ ਦੇ ਕਾਗਜ਼ ਦਾਖਲ ਕਰਨ ਮੌਕੇ ਹਲਕੇ ਦੇ ਲੋਕਾਂ ਦੀ ਵੱਡੀ ਸ਼ਮੂਲੀਅਤ ਇਹ ਸਪੱਸ਼ਟ ਕਰਦੀ ਹੈ ਕਿ ਹਲਕੇ ਦੇ ਲੋਕ ਆਪ ਸਰਕਾਰ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | ਤਲਬੀਰ ਗਿੱਲ ਨੇ ਕਿਹਾ ਕਿ ਆਪ ਪਾਰਟੀ ਦੇ ਉਮੀਦਵਾਰ ਨੂੰ ਵੱਡੇ ਫਰਕ ਨਾਲ ਜਿਤਾਉਣ ਲਈ ਹਲਕਾ ਮਜੀਠਾ ਦੇ ਆਪ ਆਗੂ ਤੇ ਵਰਕਰ ਅਹਿਮ ਭੂਮਿਕਾ ਨਿਭਾਉਣਗੇ | ਉਨ੍ਹਾਂ ਵਰਕਰਾਂ ਨੂੰ ਕਿਹਾ ਕਿ 11 ਨਵੰਬਰ ਤੱਕ ਚੋਣ ਪ੍ਰਚਾਰ ਲਈ ਡਟ ਕੇ ਪਹਿਰਾ ਦੇਣ ਤੇ ਸੰਧੂ ਦੀ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ | ਇਸ ਮੌਕੇ ਸਰਪੰਚ ਰਵਿੰਦਰਪਾਲ ਸਿੰਘ ਗਿੱਲ, ਬਲਜਿੰਦਰ ਸਿੰਘ ਛੀਨਾ, ਸਾਬਕਾ ਸਰਪੰਚ ਪ੍ਰੇਮ ਸਿੰਘ ਸੋਨੀ ਕੱਥੂਨੰਗਲ, ਸਰਪੰਚ ਹਰਗੁਰਿੰਦਰ ਸਿੰਘ ਮਾਨ, ਨਵਤੇਜ ਸਿੰਘ ਕੱਥੂਨੰਗਲ ਆਦਿ ਸ਼ਾਮਲ ਸਨ |