18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਡੀ.ਆਈ.ਜੀ. ਨਾਨਕ ਸਿੰਘ ਵਲੋਂ ਏ.ਐਸ.ਆਈ. ਤਰਸੇਮ ਸਿੰਘ ਨੂੰ ਡੀ.ਜੀ.ਪੀ. ਡਿਸਕ ਨਾਲ ਕੀਤਾ ਸਨਮਾਨਿਤ <br/>

ਅਜੀਤ ਡੈਸਕ 18-10-2025
ਜੇਠੂਵਾਲ, 17 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਪੁਲਿਸ ਚੌਕੀ ਸੋਹੀਆਂ ਖੁਰਦ ਦੇ ਇੰਚਾਰਜ ਏ.ਐਸ.ਆਈ. ਤਰਸੇਮ ਸਿੰਘ ਦੁਧਾਲਾ ਵਲੋਂ ਮਹਿਕਮੇ ਵਿਚ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਤੇ ਚੰਗੀ ਕਾਰਗੁਜ਼ਾਰੀ ਨੂੰ ਦੇਖਦਿਆਂ ਹੋਇਆਂ ਪੁਲਿਸ ਬਾਰਡਰ ਰੇਂਜ ਅੰਮਿ੍ਤਸਰ ਦੇ ਡੀ.ਆਈ.ਜੀ. ਨਾਨਕ ਸਿੰਘ ਤੇ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਮਨਿੰਦਰ ਸਿੰਘ ਵਲੋਂ ਸਾਂਝੇ ਤੌਰ 'ਤੇ ਏ.ਐੱਸ.ਆਈ. ਤਰਸੇਮ ਸਿੰਘ ਨੂੰ ਡੀ.ਜੀ.ਪੀ. ਡਿਸਕ, ਸਰਟੀਫਿਕੇਟ ਤੇ ਨਗਦ ਰਾਸ਼ੀ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਏ.ਐੱਸ.ਆਈ. ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਮਿਲਿਆ ਮਾਣ ਸਨਮਾਨ ਦਾ ਹਮੇਸ਼ਾਂ ਰਿਣੀ ਰਹੇਗਾ ਅਤੇ ਪੁਲਿਸ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ ਤੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਤੇ ਅਮਨ ਕਾਨੂੰਨ ਬਣਾਈ ਰੱਖਣ ਤੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਲਈ ਲੋਕਾਂ ਦਾ ਸਹਿਯੋਗ ਲੈਣ ਲਈ ਤਾਲਮੇਲ ਵਧਾਉਣ ਵਾਸਤੇ ਮੀਟਿੰਗ ਵੀ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਏ.ਐੱਸ.ਆਈ. ਲੱਖਾ ਸਿੰਘ, ਹੌਲਦਾਰ ਤਰਸੇਮ ਸਿੰਘ, ਰਾਜਵਿੰਦਰ ਸਿੰਘ ਤੇ ਹੋਰ ਮੁਲਾਜ਼ਮ ਸ਼ਾਮਿਲ ਸਨ |

ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸੀ. ਡੀ. ਪੀ. ਓ. ਤਰਸਿੱਕਾ ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਆਪ ਪਾਰਟੀ ਤਰਨ ਤਾਰਨ ਦੇ ਵੋਟਰਾਂ ਦਾ ਫਤਵਾ ਲੈ ਕੇ ਜਿੱਤ ਪ੍ਰਾਪਤ ਕਰੇਗੀ-ਗਿੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।