18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸੀ. ਡੀ. ਪੀ. ਓ. ਤਰਸਿੱਕਾ ਨੂੰ ਦਿੱਤਾ ਮੰਗ ਪੱਤਰ <br/>

ਅਜੀਤ ਡੈਸਕ 18-10-2025
ਤਰਸਿੱਕਾ, 17 ਅਕਤੂਬਰ (ਅਤਰ ਸਿੰਘ ਤਰਸਿੱਕਾ)-ਦਲਜਿੰਦਰ ਕੌਰ ਉਦੋਂ ਨੰਗਲ ਪ੍ਰਧਾਨ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਅੰਮਿ੍ਤਸਰ ਨੇ ਆਪਣੀਆਂ ਸਾਥਣਾਂ ਨਾਲ ਮੈਡਮ ਮੰਜੂ ਸੀ. ਡੀ. ਪੀ. ਓ. ਤਰਸਿੱਕਾ ਨੂੰ ਇਕ ਮੰਗ ਪੱਤਰ ਦਿੱਤਾ | ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਦੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅੰਮਿ੍ਤਸਰ ਵਲੋਂ ਆਂਗਣਵਾੜੀ ਵਰਕਰਾਂ ਨੂੰ ਇਕ ਪੱਤਰ ਜਾਰੀ ਕੀਤਾ ਗਿਆ ਹੈ | ਜਿਸ 'ਚ ਉਨ੍ਹਾਂ ਨੂੰ ਡੀਪੂ ਹੋਲਡਰਾਂ ਦੇ ਖਪਤਕਾਰਾਂ ਦੇ ਕੇ. ਵਾਈ. ਸੀ. ਲਾਉਣ ਲਈ ਕਿਹਾ ਗਿਆ ਹੈ | ਉਨ੍ਹਾਂ ਕਿਹਾ ਕਿ ਅਸੀਂ ਬਾਲ ਵਿਕਾਸ ਸਕੀਮਾਂ ਤੋਂ ਇਲਾਵਾ ਹੋਰ ਕਿਸੇ ਵੀ ਮਹਿਕਮੇਂ ਦਾ ਕੰਮ ਨਹੀਂ ਕਰਾਂਗੇ | ਉਨ੍ਹਾਂ ਪੰਜਾਬ ਸਰਕਾਰ ਤੋਂ ਜਾਰੀ ਕੀਤਾ ਪੱਤਰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ ਨਹੀਂ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਕੁਲਵਿੰਦਰ ਕੌਰ ਸਰਕਲ ਪ੍ਰਧਾਨ, ਪ੍ਰਮਿੰਦਰ ਕੌਰ, ਕੰਵਲਜੀਤ ਕੌਰ, ਪ੍ਰਵੀਨ ਕੌਰ, ਰਾਜਬੀਰ ਕੌਰ, ਜਸਬੀਰ ਕੌਰ, ਬਲਵਿੰਦਰ ਕੌਰ, ਸੁਖਜਿੰਦਰ ਕੌਰ, ਊਸ਼ਾ ਰਾਣੀ ਸੁਰਜੀਤ ਕੌਰ ਤੇ ਪ੍ਰਮਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜ੍ਹੇ ਨੂੰ ਸਮਰਪਿਤ 30ਵਾਂ ਮਹਾਨ ਕੀਰਤਨ ਦਰਬਾਰ 22 ਨੂੰ ਤੇ ਅਲੌਕਿ... ਅਗਲੀ ਖ਼ਬਰ ਡੀ.ਆਈ.ਜੀ. ਨਾਨਕ ਸਿੰਘ ਵਲੋਂ ਏ.ਐਸ.ਆਈ. ਤਰਸੇਮ ਸਿੰਘ ਨੂੰ ਡੀ.ਜੀ.ਪੀ. ਡਿਸਕ ਨਾਲ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।