ਰਮਦਾਸ, 17 ਅਕਤੂਬਰ (ਜਸਵੰਤ ਸਿੰਘ ਵਾਹਲਾ)-ਧੰਨ ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ 30ਵਾਂ ਮਹਾਨ ਕੀਰਤਨ ਦਰਬਾਰ ਸੇਵਕ ਜਥਾ ਇਸ਼ਨਾਨ ਵਲੋਂ ਸ਼੍ਰੋਮਣੀ ਕਮੇਟੀ, ਭਾਈ ਸਵਿੰਦਰ ਸਿੰਘ ਦੁਬਈ ਵਾਲੇ, ਧਾਰਮਿਕ ਜਥੇਬੰਦੀਆਂ ਤੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 22 ਅਕਤੂਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ (ਭਾਈ ਸੁੱਖਾ) ਜੀ ਰਮਦਾਸ ਵਿਖੇ ਕਰਵਾਇਆ ਜਾ ਰਿਹਾ ਹੈ ਇਹ ਜਾਣਕਾਰੀ ਸੇਵਕ ਜਥਾ ਇਸ਼ਨਾਨ ਦੇ ਪ੍ਰਧਾਨ ਸੁਖਵੰਤ ਸਿੰਘ ਨੇ ਦਿੱਤੀ | ਉਨ੍ਹਾਂ ਦੱਸਿਆ ਕਿ 22 ਅਕਤੂਬਰ ਨੂੰ ਦੁਪਿਹਰ 3 ਵਜੇ ਸਮਾਗਮ ਦੀ ਅਰੰਭਤਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਨ ਨਾਲ ਹੋਵੇਗੀ | ਸਮਾਗਮ 'ਚ ਸੰਤ ਬਾਬਾ ਸਰੂਪ ਸਿੰਘ ਚੰਡੀਗੜ੍ਹ ਵਾਲੇ, ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਾਲੇ, ਸਤਨਾਮ ਸਿੰਘ ਲਾਲੂ ਘੁੰਮਣ ਵਾਲਿਆਂ ਦਾ ਢਾਡੀ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾ ਕੇ ਨਿਹਾਲ ਕਰਨਗੇ | ਪ੍ਰਧਾਨ ਸੁਖਵੰਤ ਸਿੰਘ ਨੇ ਦੱਸਿਆ ਕਿ 24 ਅਕਤੂਬਰ ਦਿਨ ਵੀਰਵਾਰ ਨੂੰ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜ੍ਹੇ ਨੂੰ ਸਮਰਪਿਤ 26ਵਾਂ ਮਹਾਨ ਅਲੌਕਿਕ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਤੋਂ ਸਵੇਰੇ 7 ਵਜੇ ਰਵਾਨਾ ਹੋਵੇਗਾ ਜੋ ਚੇਅਰਮੈਨ ਨਿਰਮਲ ਸਿੰਘ ਦਾ ਡੇਰਾ, ਵੱਡੇ ਰਵਾਲ, ਟਰਪੱਲਾ, ਸਮਰਾ ਘਾੜਕੀਆ, ਦਾਦੂਜੋਧ, ਹਵੇਲੀਆਂ, ਫਤਿਹਗੜ੍ਹ ਚੂੜੀਆਂ, ਭੋਮਾ ਵਡਾਲਾ, ਹਮਜਾ, ਮਜੀਠਾ, ਹਰੀਆਂ, ਡੱਡੀਆਂ, ਕਲੇਰ ਅਜੈਬਵਾਲੀ ਤੋਂ ਹੁੰਦਾ ਹੋਇਆ ਕੱਥੂਨੰਗਲ (ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ) ਵਿਖੇ ਸੰਪਨ ਹੋਵੇਗਾ | ਪ੍ਰਧਾਨ ਸੁਖਵੰਤ ਸਿੰਘ ਨੇ ਦੱਸਿਆ ਕਿ ਸਾਰੇ ਸਮਾਗਮਾਂ ਦੀ ਦੇਖ ਰੇਖ ਖੁਦ ਸੰਤ ਬਾਬਾ ਸਰੂਪ ਸਿੰਘ ਚੰਡੀਗੜ੍ਹ ਵਾਲੇ ਕਰਨਗੇ | ਇਸ ਮੌਕੇ ਸੁਲੱਖਣ ਸਿੰਘ ਜਰਨਲ ਸੈਕਟਰੀ, ਬਾਬਾ ਨਿਰਮਲ ਸਿੰਘ ਗ੍ਰੰਥੀ, ਮੇਜਰ ਸਿੰਘ ਰੇਲਵੇ ਸਟੇਸ਼ਨ, ਕੁਲਵਿੰਦਰ ਸਿੰਘ ਇੰਚਾ: ਗੁਰਦੁਆਰਾ ਸਾਹਿਬ, ਦਰਸ਼ਨ ਸਿੰਘ ਕੋਠੇ, ਗੁਰਮੇਜ ਸਿੰਘ, ਡਾ. ਦਿਲਬਾਗ ਸਿੰਘ ਰੰਧਾਵਾ, ਸਤਨਾਮ ਸਿੰਘ, ਨਵਦੀਪ ਸਿੰਘ, ਤਾਜਵਿੰਦਰ ਸਿੰਘ, ਬਾਬਾ ਮਨੋਹਰ ਸਿੰਘ ਕਾਰਸੇਵਾ ਵਾਲੇ ,ਚੇਅਰਮੈਨ ਰਣਜੀਤ ਕੌਰ, ਬਰਿੰਦਰ ਕੌਰ, ਰਜਵੰਤ ਕੌਰ, ਸੁਖਵਿੰਦਰ ਸਿੰਘ, ਰਘਬੀਰ ਸਿੰਘ ਫੌਜੀ, ਲਖਵਿੰਦਰ ਸਿੰਘ, ਰਣਜੀਤ ਸਿੰਘ, ਗਗਨਦੀਪ ਸਿੰਘ, ਨਰਿੰਦਰ ਸਿੰਘ,