18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ

ਧਾਰਮਿਕ ਸਮਾਗਮ ਮੌਕੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਸਾਂਝੇ ਤੌਰ 'ਤੇ ਸਾਬਕਾ ਮੰਤਰੀ ਜਥੇ: ਗੁਲਜਾਰ ਸਿੰਘ ਰਣੀਕੇ, ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ, ਅਮਨਬੀਰ ਸਿੰਘ ਸਿਆਲੀ, ਮਾਸਟਰ ਵਰਿੰਦਰ ਸਿੰਘ, ਮਾਸਟਰ ਨਰਿੰਦਰ ਸਿੰਘ, ਜਸਬੀਰ ਸਿੰਘ ਸੰਧੂ ਸਨਮਾਨਿਤ ਕਰਦੇ ਹੋਏ | (ਸੱਜੇ) ਧਾਰਮਿਕ ਸਮਾਗਮ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦੇ ਹੋਏ | ਤਸਵੀਰ : ਰਾਜਿੰਦਰ ਸਿੰਘ ਰੂਬੀ <br/> 18-10-2025
ਅਟਾਰੀ, (ਅੰਮਿ੍ਤਸਰ) 17 ਅਕਤੂਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ ਅਟਾਰੀ)-ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਕਮੇਟੀ ਵਲੋਂ ਕਸਬਾ ਅਟਾਰੀ, ਰੋੜਾਂਵਾਲਾ ਤੇ ਹਲਕਾ ਅਟਾਰੀ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਰਹੱਦੀ ਪਿੰਡ ਰੋੜਾਂਵਾਲਾ ਕਲਾਂ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਸਿਆਲੀ ਫਾਰਮ ਹੋਏ ਧਾਰਮਿਕ ਸਮਾਗਮ ਵਿਚ ਪਿੰਡ ਅਟਾਰੀ, ਰੋੜਾਂਵਾਲਾ ਕਲਾਂ ਤੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਵਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਭਾਈ ਪਿੰਦਰਪਾਲ ਸਿੰਘ ਨੇ ਸ਼ਰਧਾਲੂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਹਰੇਕ ਪ੍ਰਾਣੀ ਨੂੰ ਅੰਮਿ੍ਤ ਦੀ ਦਾਤ ਛੱਕ ਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ | ਪੰਥ ਪ੍ਰਸਿੱਧ ਢਾਡੀ ਜਥੇ ਤਰਸੇਮ ਸਿੰਘ ਮੋਰਾਂਵਾਲੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨੀ ਤੇ ਸ਼ਹੀਦੀ ਬਾਰੇ ਵਿਸਥਾਰ ਨਾਲ ਵਿਚਾਰਾਂ ਪਾਉਂਦਿਆਂ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਧਾਰਮਿਕ ਸਮਾਗਮ ਦੀ ਸ਼ੁਰੂਆਤ ਸ੍ਰੀ ਜਪੁਜੀ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕੀਤੀ ਗਈ | ਧਾਰਮਿਕ ਸਮਾਗਮ ਵਿਚ ਕਵੀਸ਼ਰ ਜਥਾ ਭਾਈ ਗੁਰਸੇਵਕ ਸਿੰਘ ਪੱਧਰੀ, ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਦੇ ਪ੍ਰਚਾਰਕ ਭਾਈ ਰਾਜਬੀਰ ਸਿੰਘ ਤੇ ਧਾਰਮਿਕ ਸਮਾਗਮ ਦੀ ਬਾਅਦ ਦੁਪਹਿਰ ਸਮਾਪਤੀ ਅਰਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਅਰਦਾਸੀਏ ਭਾਈ ਬਲਜੀਤ ਸਿੰਘ ਪੰਜਵੜ ਵਲੋਂ ਕੀਤੀ ਗਈ | ਇਸ ਦੌਰਾਨ ਪੁੱਜੇ ਪੰਥ ਪ੍ਰਸਿੱਧ ਨਾਮਵਰ ਸ਼ਖ਼ਸੀਅਤਾਂ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ, ਢਾਡੀ ਜਥਾ ਤਰਸੇਮ ਸਿੰਘ ਮੋਰਾਂਵਾਲੀ, ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਦਾ ਸਾਂਝੇ ਤੌਰ 'ਤੇ ਸਾਬਕਾ ਕੈਬਨਿਟ ਮੰਤਰੀ ਜਥੇ. ਗੁਲਜਾਰ ਸਿੰਘ ਰਣੀਕੇ, ਜਥੇ. ਮੰਗਵਿਦਰ ਸਿੰਘ ਖਾਪੜ ਖੇੜੀ, ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ, ਵਕੀਲ ਅਮਨਬੀਰ ਸਿੰਘ ਸਿਆਲੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਰਾਜਿੰਦਰ ਸਿੰਘ ਅਟਾਰੀ, ਮਾਸਟਰ ਵਰਿੰਦਰ ਸਿੰਘ ਅਟਾਰੀ, ਮਾਸਟਰ ਨਰਿੰਦਰ ਸਿੰਘ ਅਟਾਰੀ, ਮੈਨੇਜਰ ਹਰਵਿੰਦਰ ਸਿੰਘ ਵੇਰਕਾ, ਚੀਫ ਇੰਜੀਨੀਅਰ ਜਸਬੀਰ ਸਿੰਘ ਸੰਧੂ, ਗੁਰਸ਼ਰਨ ਸਿੰਘ ਅਟਾਰੀ, ਸੁਰਿੰਦਰ ਸਿੰਘ ਸਰਹਾਲੀ ਤੇ ਹੋਰ ਮੁਹਤਬਰਾਂ ਵਲੋਂ ਸਾਂਝੇ ਤੌਰ 'ਤੇ ਧਾਰਮਿਕ ਸ਼ਖ਼ਸੀਅਤਾਂ ਦਾ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ, ਲੋਈ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਧਾਰਮਿਕ ਸਮਾਗਮ ਵਿਚ ਦਿਹਾਤੀ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਅਮਨ ਸੁਪਾਰੀਵਿੰਡ, ਹਰਦੀਪ ਸਿੰਘ ਰੋੜਾਂਵਾਲਾ, ਹਰਦੀਪ ਸਿੰਘ ਅਟਾਰੀ, ਗੁਰਸ਼ਰਨ ਸਿੰਘ ਬਿੱਲੂ, ਜੌਨਾਂ ਰੋੜਾਂ ਵਾਲਾ, ਹਰਪਾਲ ਸਿੰਘ ਫੌਜੀ, ਪ੍ਰਗਟ ਸਿੰਘ ਨੇਸ਼ਟਾ, ਰਾਣਾ ਨੇਸ਼ਟਾ, ਪ੍ਰਕਾਸ਼ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਦਲਿਤਾਂ 'ਤੇ ਅੱਤਿਆਚਾਰ ਬਰਦਾਸ਼ਤ ਤੋਂ ਬਾਹਰ-ਡੈਨੀ ਬੰਡਾਲਾ <br/> ਅਗਲੀ ਖ਼ਬਰ ਫ਼ਤਹਿਗੜ੍ਹ ਸ਼ੁੱਕਰ ਚੱਕ ਵਿਖੇ 7ਵਾਂ ਕਬੱਡੀ ਕੱਪ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।