ਅਟਾਰੀ, ਅੰਮਿ੍ਤਸਰ, 17 ਅਕਤੂਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਅਤੇ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਯਾਦਵਿੰਦਰ ਸਿੰਘ ਡੀ.ਐੱਸ.ਪੀ. ਅਟਾਰੀ ਦੀ ਅਗਵਾਈ ਹੇਠ ਥਾਣਾ ਘਰਿੰਡਾ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਇਕ ਦੋਸ਼ੀ ਨੂੰ 700 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਡੀ.ਐੱਸ.ਪੀ. ਅਟਾਰੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਘਰਿੰਡਾ ਪੁਲਿਸ ਵਲੋਂ ਗਸ਼ਤ ਦੌਰਾਨ ਮੋੜ ਕੱਚਾ ਰਸਤਾ ਘਰਿੰਡਾ ਕਾਲੋਨੀਆਂ ਤੋਂ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਨੂੰ 700 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਇਸ ਸੰਬੰਧੀ ਥਾਣਾ ਘਰਿੰਡਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਗਈ ਹੈ, ਪੁਲਿਸ ਅਨੁਸਾਰ ਇਹ ਵੀ ਦੱਸਿਆ ਗਿਆ ਹੈ ਕਿ ਉਕਤ ਗਿ੍ਫਤਾਰ ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ ਤੇ ਇਸ ਤੋਂ ਇਲਾਵਾ ਪਾਕਿਸਤਾਨ ਵਿਚ ਕਿਸ ਨਸ਼ਾ ਤਸਕਰ ਨਾਲ ਉਕਤ ਦੋਸ਼ੀ ਦੇ ਲਿੰਕਾਂ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |