ਮਜੀਠਾ, 22 ਅਕਤੂਬਰ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਨੂੰ ਨਵੀਂ ਦਿੱਖ ਦੇਣ ਵਾਸਤੇ ਪਿੰਡਾਂ ਵਿਚ ਹੁਣ ਤੱਕ ਚਲੀਆਂ ਆ ਰਹੀਆਂ ਕੱਚੀਆਂ ਸੜਕਾਂ ਨੂੰ ਪੱਕੀਆਂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਪਿੰਡ ਭੰਗਾਲੀ ਕਲਾਂ ਵਿਖੇ 36 ਲੱਖ 11 ਹਜ਼ਾਰ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਫਿਰਨੀ ਵਾਲੀ ਨਵੀਂ ਸੜਕ ਦਾ ਉਦਘਾਟਨ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਸਿਆਸੀ ਸਕੱਤਰ ਬਲਜਿੰਦਰ ਸਿੰਘ, ਪਵਨਦੀਪ ਸਿੰਘ, ਹਰਦੀਸ਼ ਸਿੰਘ ਭੰਗਾਲੀ, ਪੀਟਰ, ਪਰੇਮ ਸਿੰਘ, ਜਸਪਾਲ ਸਿੰਘ ਮਿੱਠਾ, ਜੂਨਸ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਸ਼ਮਸ਼ੇਰ ਸਿੰਘ, ਸਾਹਿਬ ਸਿੰਘ ਬਿੱਟਾ, ਪਰਮਿੰਦਰ ਸਿੰਘ ਰੁਮਾਣਾ, ਰਾਜ ਕੁਮਾਰ ਲੁੱਧੜ੍ਹ, ਸਰਪੰਚ ਲਖਵਿੰਦਰ ਸਿੰਘ ਬੇਗੇਵਾਲ, ਸਾਹਿਬ ਸਿੰਘ ਰੰਗੀਲਪੁਰ, ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ |