18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਤਲਬੀਰ ਗਿੱਲ ਨੇ ਗੁੱਜਰਪੁਰਾ ਤੋਂ ਭੰਗਾਲੀ ਤੱਕ 1.5 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ <br/>

ਅਜੀਤ ਡੈਸਕ 23-10-2025

ਮਜੀਠਾ, 22 ਅਕਤੂਬਰ (ਜਗਤਾਰ ਸਿੰਘ ਸਹਿਮੀ)-ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਹਲਕੇ ਦੇ ਪਿੰਡ ਗੁੱਜਰਪੁਰਾ ਤੋਂ ਭੰਗਾਲੀ ਕਲਾ ਨੂੰ ਜੋੜਨ ਵਾਲੀ ਲਗਭਗ 1.5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਇਲਾਕਾ ਵਾਸੀਆਂ ਨੂੰ ਦੀਵਾਲੀ ਦਾ ਵਿਸ਼ੇਸ਼ ਤੋਹਫ਼ਾ ਦਿੱਤਾ | ਤਲਬੀਰ ਗਿੱਲ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲੀ ਪਹਿਲ ਹੈ ਕਿ ਹੁਣ ਪੇਂਡੂ ਸੜਕਾਂ ਦੀ ਅਗਲੇ ਪੰਜ ਸਾਲਾਂ ਤੱਕ ਸੰਭਾਲ ਅਤੇ ਮੁਰੰਮਤ ਦੀ ਜ਼ਿੰਮੇਵਾਰੀ ਵੀ ਠੇਕੇਦਾਰਾਂ ਉੱਤੇ ਹੀ ਰਹੇਗੀ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਹੀ ਸਰਕਾਰ ਦਾ ਮੁੱਖ ਉਦੇਸ਼ ਹੈ | ਇਸ ਮੌਕੇ ਸਰਬਜੀਤ ਸਿੰਘ, ਮੰਗਲ ਸਿੰਘ ਪ੍ਰਧਾਨ, ਹਰਵਿੰਦਰ ਸਿੰਘ ਫੌਜੀ, ਸਰਬਜੀਤ ਸਿੰਘ ਐੱਮ.ਪੀ., ਸਾਬਕਾ ਸਰਪੰਚ ਅਮਰੀਕ ਸਿੰਘ, ਸੁਖਚੈਨ ਸਿੰਘ ਚੰਨਾ, ਮੁਖਤਾਰ ਸਿੰਘ, ਦਲਬੀਰ ਸਿੰਘ, ਬਖ਼ਸ਼ੀਸ਼ ਸਿੰਘ, ਸੰਦੀਪ ਸਿੰਘ ਫੌਜੀ, ਕਾਰਜ ਸਿੰਘ ਭੰਗਾਲੀ, ਕਰਮਜੀਤ ਸਿੰਘ, ਸਾਬਕਾ ਸਰਪੰਚ ਹਰਪਾਲ ਸਿੰਘ ਅਤੇ ਹੀਰਾ ਸਿੰਘ ਸਮੇਤ ਕਈ ਹੋਰ ਇਲਾਕਾ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਟੌਂਗ ਦੇ ਪਿਤਾ ਦੀ ਮੌਤ 'ਤੇ ਵੱਖ-ਵੱਖ ਆਗੂਆਂ ਨੇ ਦੁੱਖ ਪ੍ਰਗਟਾਇਆ <br/> ਅਗਲੀ ਖ਼ਬਰ ਤਲਬੀਰ ਸਿੰਘ ਗਿੱਲ ਨੇ ਭੰਗਾਲੀ ਕਲਾਂ ਦੀ 36 ਲੱਖ ਦੀ ਲਾਗਤ ਨਾਲ ਬਣਨ ਵਾਲੀ ਫਿਰਨੀ ਵਾਲੀ ਨਵੀਂ ਸੜਕ ਦਾ ਕੀਤਾ ਉਦਘਾਟਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।