18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ <br/>

ਅਜੀਤ ਡੈਸਕ 23-10-2025

ਗੱਗੋਮਾਹਲ, 22 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਅੰਮਿ੍ਤਸਰ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ 'ਚ ਗੁਰਦੁਆਰਾ ਡਿਆਲ ਭੱਟੀ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮਾਂ ਦੀ ਸ਼ੁਰੂਆਤ ਸੁਖਮਨੀ ਸਾਹਿਬ ਜੀ ਦੇ ਜਾਪਾਂ ਨਾਲ ਹੋਈ | ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਜਥੇ ਭਾਈ ਦਲਜੀਤ ਸਿੰਘ ਵਿਛੋਆ ਤੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸ ਤੋਂ ਜਾਣੰੂ ਕਰਵਾਇਆ ਤੇ ਸਿੱਖ ਪੰਥ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਅੰੰਮਿ੍ਤਧਾਰੀ ਹੋਣ ਲਈ ਪ੍ਰੇਰਿਤ ਕੀਤਾ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਨਿਰੰਕਾਰ ਸਿੰਘ ਨੇ ਜਿੱਥੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਉੱਥੇ ਪ੍ਰਚਾਰਕ ਭਾਈ ਬਲਕਾਰ ਸਿੰਘ, ਢਾਡੀ ਜਥਾ ਭਾਈ ਦਲਜੀਤ ਸਿੰਘ ਵਿਛੋਆ ਨੂੰ ਸਿਰੋਪਾਓ ਨਾਲ ਸਨਮਾਨਿਤ ਵੀ ਕੀਤਾ | ਇਸ ਮੌਕੇ ਪ੍ਰਧਾਨ ਹਰਭਜਨ ਸਿੰਘ, ਭੁਪਿੰਦਰ ਸਿੰਘ, ਸੈਕਟਰੀ ਅਵਤਾਰ ਸਿੰਘ, ਬਾਬਾ ਸਤਪਾਲ ਸਿੰਘ, ਤੀਰਥ ਸਿੰਘ, ਅਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਨਾਸਰ ਦੇ ਦਰਜਨਾਂ ਪਰਿਵਾਰ ਭਾਜਪਾ 'ਚ ਸ਼ਾਮਿਲ-ਬੋਨੀ ਅਜਨਾਲਾ ਨੇ ਕੀਤਾ ਸ਼ਾਮਿਲ <br/> ਅਗਲੀ ਖ਼ਬਰ ਵਿਧਾਇਕ ਟੌਂਗ ਦੇ ਪਿਤਾ ਦੀ ਮੌਤ 'ਤੇ ਵੱਖ-ਵੱਖ ਆਗੂਆਂ ਨੇ ਦੁੱਖ ਪ੍ਰਗਟਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।