ਚੋਗਾਵਾਂ, 22 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਮਾਤਾ ਜਿੰਦ ਕੌਰ ਦੇ ਜੱਦੀ ਪਿੰਡ ਓਡਰ, ਜੋਏਕੇ ਅਤੇ ਚੇਲੇਕੇ ਦੇ ਸਹਿਯੋਗ ਨਾਲ ਜਥੇਦਾਰ ਬਾਬਾ ਤਰਲੋਕ ਸਿੰਘ ਖਿਆਲੇ ਵਾਲਿਆਂ ਦੀ ਰਹਿਨੁਮਾਈ ਹੇਠ 27ਵਾਂ ਤਿੰਨ ਰੋਜ਼ਾ ਸਾਲਾਨਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ |
ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਸਜੇ ਦੀਵਾਨਾਂ ਵਿਚ ਗਿਆਨੀ ਗੁਰਬਿੰਦਰ ਸਿੰਘ ਕਥਾ ਵਾਚਕ, ਭਾਈ ਗੁਰਪ੍ਰੀਤ ਸਿੰਘ ਸੌੜੀਆਂ ਦਾ ਕਵੀਸ਼ਰੀ ਜਥਾ, ਭਾਈ ਦਵਿੰਦਰ ਸਿੰਘ ਕਥਾ ਵਾਚਕ ਗੋਇੰਦਵਾਲ ਸਾਹਿਬ ਵਾਲੇ, ਗਿਆਨੀ ਕੇਵਲ ਸਿੰਘ ਮਹਿਤਾ ਦਾ ਕਵੀਸ਼ਰੀ ਜਥਾ, ਭਾਈ ਸਤਨਾਮ ਸਿੰਘ ਲਾਲੂ ਘੁੰਮਣ ਦਾ ਢਾਡੀ ਜਥਾ, ਭਾਈ ਗੁਰਦੇਵ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਗਿਆਨੀ ਹਰਪਾਲ ਸਿੰਘ ਢੰਡ ਦੇ ਢਾਡੀ ਜਥੇ ਨੇ ਜੁੜ ਬੈਠੀ ਸੰਗਤ ਕਥਾ ਕੀਰਤਨ ਤੇ ਸੂਰਬੀਰ ਯੋਧਿਆਂ ਦਾ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਸਮਾਗਮ ਵਿਚ ਜਥੇ. ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਸੁੱਚਾ ਸਿੰਘ, ਸੰਤ ਬਾਬਾ ਕਿਰਪਾਲ ਸਿੰਘ ਗੁਰੂ ਕਾ ਬਾਗ, ਬਾਬਾ ਜੋਗਿੰਦਰ ਸਿੰਘ ਲੋਪੋਕੇ, ਬਾਬਾ ਸੁਖਦੇਵ ਸਿੰਘ ਖਿਆਲੇ ਵਾਲਿਆਂ ਨੇ ਹਾਜ਼ਰੀਆਂ ਭਰੀਆਂ | ਇਸ ਮੌਕੇ ਸੰਤ ਮਹਾਂਪੁਰਸ਼ਾਂ ਤੇ ਜਥਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |
ਪ੍ਰਕਾਸ਼ ਪੁਰਬ ਨੂੰ ਸਮਰਪਿਤ 27ਵਾਂ ਤਿੰਨ ਰੋਜ਼ਾ ਗੁਰਮਤਿ ਸਮਾਗਮ <br/>
ਅਜੀਤ ਡੈਸਕ
23-10-2025