ਪਿੰਡ ਖਿਆਲਾ ਨੇੜਿਓਾ ਨੌਜਵਾਨ ਦੀ ਭੇਦ ਭਰੀ ਹਾਲਤ 'ਚ ਲਾਸ਼ ਮਿਲੀ <br/>
ਅਜੀਤ ਡੈਸਕ
23-10-2025
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਮ ਤੀਰਥ ਚੌਂਕੀ ਦੇ ਇੰਚਾਰਜ ਏ. ਐੱਸ. ਆਈ. ਜੋਗਿੰਦਰ ਸਿੰਘ ਬੰਬ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਪਛਾਣ ਸੰਦੀਪ ਸਿੰਘ ਪੁੱਤਰ ਰਸਾਲ ਸਿੰਘ, (ਉਮਰ 30-32 ਸਾਲ) ਵਾਸੀ ਬਰਾੜ ਵਜੋਂ ਹੋਈ ਹੈ | ਪਿੰਡ ਬਰਾੜ ਦੇ ਸਰਪੰਚ ਪ੍ਰਗਟ ਸਿੰਘ ਨੇ ਦੱਸਿਆ ਕਿ ਐੱਸ. ਸੀ. ਭਾਈਚਾਰੇ ਨਾਲ ਸੰਬੰਧਿਤ ਉਕਤ ਨੌਜਵਾਨ ਰਾਜਗਿਰੀ ਦਾ ਕੰਮ ਕਰਦਾ ਸੀ ਅਤੇ ਤਿੰਨ ਬੱਚਿਆਂ ਦਾ ਬਾਪ ਸੀ | ਉਸ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਸਨ | ਉਨ੍ਹਾਂ ਦੱਸਿਆ ਕਿ ਉਹ ਅੰਮਿ੍ਤਸਰ ਵਿਖੇ ਕੰਮ ਕਰਦਾ ਸੀ ਅਤੇ ਕੱਲ੍ਹ ਸ਼ਾਮ ਤੋਂ ਹੀ ਗਾਇਬ ਸੀ, ਜਿਸ ਦੀ ਅੱਜ ਲਾਸ਼ ਬਰਾਮਦ ਹੋਈ ਹੈ |