ਬਾਬਾ ਬਕਾਲਾ ਸਾਹਿਬ, 22 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ (ਰਜਿ:) ਬਾਬਾ ਬਕਾਲਾ ਸਾਹਿਬ ਵਲੋਂ ਭਾਈ ਸਧਾਰਨ ਜੀ ਦੇ ਗੁਰਦੁਆਰਾ ਸਾਹਿਬ ਸ੍ਰੀ ਚੁਬੱਚਾ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਕਥਾ-ਕੀਰਤਨ ਅਤੇ ਧਾਰਮਿਕ ਦੀਵਾਨ ਸਜਾਏ ਗਏ | ਰਾਗੀ ਭਾਈ ਦਵਿੰਦਰਜੀਤ ਸਿੰਘ ਵਜ਼ੀਰ ਭੁੱਲਰ ਦੇ ਜਥੇ ਨੇ ਕੀਰਤਨ, ਬਾਬਾ ਦਲਬੀਰ ਸਿੰਘ ਮੁੱਖ ਗ੍ਰੰਥੀ ਨੇ ਕਥਾ, ਕਵੀ ਮੱਖਣ ਸਿੰਘ ਧਾਲੀਵਾਲ, ਕਵੀ ਅਜੀਤ ਸਿੰਘ ਸਠਿਆਲਵੀ, ਬੀਬਾ ਸੰਦੀਪ ਕੌਰ, ਜੀਆ ਸਹਿਜ ਅਕੈਡਮੀ ਦੇ ਬੱਚਿਆਂ ਵਲੋਂ ਕੀਰਤਨ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕੀਤਾ | ਇਸ ਮੌਕੇ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ (ਰਜਿ:) ਬਾਬਾ ਬਕਾਲਾ ਸਾਹਿਬ ਦੇ ਅਹੁਦੇਦਾਰਾਂ ਵਲੋਂ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ, ਕੌਂਸਲਰ ਰਵੀ ਸਿੰਘ, ਸੁਖਚੈਨ ਸਿੰਘ ਗਿੱਲ, ਜੈਮਲ ਸਿੰਘ ਭੁੱਲਰ, ਮਨਜਿੰਦਰ ਸਿੰਘ (ਸਾਰੇ ਕੌਂਸਲਰ), ਸਰਬਜੀਤ ਸਿੰਘ ਸੰਧੂ ਸਾ: ਸਰਪੰਚ, ਬਲਜੀਤ ਸਿੰਘ, ਸੂਬੇਦਾਰ ਹਰਜੀਤ ਸਿੰਘ, ਸੁਖਦੇਵ ਸਿੰਘ ਔਜਲਾ, ਪ੍ਰਤਾਪ ਸਿੰਘ ਸਾ: ਮੈਂਬਰ, ਹਰਵਿੰਦਰ ਸਿੰਘ ਲਾਲੀ, ਦਲਜੀਤ ਸਿੰਘ, ਹਰਦੇਵ ਸਿੰਘ, ਦਵਿੰਦਰਪਾਲ ਸਿੰਘ ਬਬਲੂ, ਕੁਲਦੀਪ ਸਿੰਘ ਮੈਂਬਰ, ਡਾ: ਸੁਖਵਿੰਦਰ ਸਿੰਘ ਮਠਾਰੂ, ਜਸਪਿੰਦਰ ਸਿੰਘ ਮਠਾਰੂ, ਸਰਦੂਲ ਸਿੰਘ ਵਿਰਦੀ, ਡਾ: ਜਸਪ੍ਰੀਤ ਸਿੰਘ ਵਿਰਦੀ, ਰਾਜਿੰਦਰ ਸਿੰਘ, ਦਿਲਰਾਜ ਸਿੰਘ, ਇੰਜੀ: ਮਨਜੀਤ ਸਿੰਘ ਸੰਧੂ ਜੇ.ਈ., ਕਰਮਜੀਤ ਸਿੰਘ ਸੰਧੂ, ਦਲਬੀਰ ਸਿੰਘ, ਅਤਰ ਸਿੰਘ ਬਮਰਾਹ, ਤਰਸੇਮ ਸਿੰਘ ਬੱਬੂ, ਪਲਵਿੰਦਰ ਸਿੰਘ, ਜਸਪਾਲ ਸਿੰਘ, ਮਨਜੀਤ ਸਿੰਘ ਰਾਜਾ ਮੈਂਬਰ ਆਦਿ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ |
ਸਠਿਆਲਾ, (ਜਗੀਰ ਸਿੰਘ ਸਫਰੀ)-ਬਖਸ਼ੀਸ਼ ਫਰਨੀਚਰ ਹਾਊਸ ਸਠਿਆਲਾ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਬਾਰੇ ਸਮਾਜ ਸੇਵਕ ਰਾਜਪਾਲ ਸਿੰਘ ਰਾਜੂ ਵਲੋਂ ਔਜਾਰਾਂ ਦੀ ਪੂਜਾ ਕਰਨ ਉਪਰੰਤ ਗਿਆਨੀ ਸੁਖਦੇਵ ਸਿੰਘ ਵਲੋਂ ਅਰਦਾਸ ਕੀਤੀ ਗਈ | ਇਸ ਮੌਕੇ ਰਾਜਪਾਲ ਸਿੰਘ ਨੇ ਬਾਬਾ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਅਤੇ ਪੰਜਾਬ ਦੀ ਉਦਯੋਗਿਕ ਤਰੱਕੀ ਵਿਚ ਵਿਸ਼ਵਕਰਮਾ ਭਾਈਚਾਰੇ ਦਾ ਅਹਿਮ ਯੋਗਦਾਨ ਹੈ | ਇਸ ਮੌਕੇ ਸਰਪੰਚ ਦਲਬੀਰ ਸਿੰਘ, ਪ੍ਰਧਾਨ ਗੁਰਜੀਤ ਸਿੰਘ ਬੱਲ, ਸਰਦੂਲ ਸਿੰਘ ਆੜ੍ਹਤੀ, ਗਿਆਨੀ ਰਾਜਿੰਦਰ ਸਿੰਘ, ਰੇਸ਼ਮ ਸਿੰਘ ਬੱਲ, ਗੁਰਵਿੰਦਰ ਸਿੰਘ ਲਾਡੀ, ਮਾ: ਖਜਾਨ ਸਿੰਘ, ਗੱਜਣ ਸਿੰਘ, ਕੁਲਵਿੰਦਰ ਸਿੰਘ, ਡੋਲੀ ਬੱਲ, ਨੰਬਰਦਾਰ ਜਤਿੰਦਰ ਸਿੰਘ, ਹਰਜਿੰਦਰ ਸਿੰਘ ਭਲਵਾਨ, ਸੁਰਜੀਤ ਸਿੰਘ ਜੀਤੂ ਆਦਿ ਹਾਜ਼ਰ ਸਨ |
ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ <br/>
ਅਜੀਤ ਡੈਸਕ
23-10-2025