18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਮਾਤਾ ਗੁਜਰ ਕੌਰ ਜੀ ਭਲਾਈ ਕੇਂਦਰ ਨੇ ਬੰਦੀ ਛੋੜ ਦਿਵਸ ਮੌਕੇ ਇਨਾਮ ਵੰਡੇ <br/>

ਅਜੀਤ ਡੈਸਕ 23-10-2025
ਜੰਡਿਆਲਾ ਗੁਰੂ, 22 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਭਾਈ ਗੁਰਇਕਬਾਲ ਸਿੰਘ ਅਤੇ ਭਾਈ ਨਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਮਾਤਾ ਗੁਜਰ ਕੌਰ ਜੀ ਭਲਾਈ ਕੇਂਦਰ ਟਰੱਸਟ ਜੰਡਿਆਲਾ ਗੁਰੂ ਵਲੋਂ ਬੰਦੀ ਛੋੜ ਦਿਵਸ ਬੜੀ ਸ਼ਰਧਾ ਉਤਸ਼ਾਹ ਨਾਲ ਮਨਾਇਆ ਗਿਆ ਤੇ ਇਸ ਮੌਕੇ ਚੁਪਹਿਰਾ ਸਾਹਿਬ ਕੀਤਾ ਗਿਆ ਜਿਸ ਵਿਚ ਪੰਜ ਜਪੁਜੀ ਸਾਹਿਬ ਜੀ ਦੇ ਪਾਠ, ਦੋ ਚੌਪਈ ਸਾਹਿਬ ਜੀ ਦੇ ਪਾਠ ਅਤੇ ਇਕ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ |
ਮਾਤਾ ਗੁਜਰ ਕੌਰ ਜੀ ਭਲਾਈ ਕੇਂਦਰ ਟਰੱਸਟ ਜੰਡਿਆਲਾ ਗੁਰੂ ਦੇ ਮੈਨੇਜਿੰਗ ਡਾਇਰੈਕਟਰ ਭਾਈ ਨਰਿੰਦਰ ਸਿੰਘ ਨੇ ਕੀਰਤਨ ਕੀਤਾ ਉਪਰੰਤ ਸਰਬੱਤ ਦੇ ਭਲੇ ਦੀ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ | ਇਸ ਮੌਕੇ ਕੰਪਿਊਟਰ, ਸਟਿਚਿੰਗ ਅਤੇ ਇੰਗਲਿਸ਼ ਸਪੀਕਿੰਗ ਕੋਰਸ ਕਰ ਚੁੱਕੀਆਂ ਵਿਦਿਆਰਥਣਾਂ 'ਚੋਂ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੀਆਂ ਬੱਚਿਆਂ ਨੂੰ ਭਾਈ ਨਰਿੰਦਰ ਸਿੰਘ ਅਤੇ ਕਾਲਜ ਦੇ ਪਿ੍ੰਸੀਪਲ ਕੁਲਵਿੰਦਰ ਕੌਰ ਅਤੇ ਹੋਰਾਂ ਨੇ ਇਨਾਮ ਅਤੇ ਸਰਟੀਫਿਕੇਟ ਵੰਡੇ | ਭਾਈ ਨਰਿੰਦਰ ਸਿੰਘ ਨੇ ਦੱਸਿਆ ਕਿ ਲੋੜਵੰਦ ਬੱਚਿਆਂ ਨੂੰ ਆਪਣੇ ਪੈਰਾਂ 'ਤੇ ਖੜੇ ਹੋਣ ਲਈ ਅਤੇ ਸਵੈ ਰੁਜ਼ਗਾਰ ਚਲਾਉਣ ਵਾਸਤੇ ਸਿਲਾਈ ਮਸ਼ੀਨਾਂ ਮੁਫਤ ਦਿੱਤੀਆਂ ਗਈਆਂ | ਇਸ ਮੌਕੇ ਮਾਤਾ ਗੁਜਰ ਕੌਰ ਜੀ ਭਲਾਈ ਕੇਂਦਰ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਭਾਈ ਨਰਿੰਦਰ ਸਿੰਘ ਨੇ ਬੱਚੀਆਂ ਨੂੰ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਜੀਵਨੀ ਸੰਬੰਧੀ ਵਿਸਥਾਰ ਸਮੇਤ ਚਾਨਣਾ ਪਾਇਆ |
ਇੱਥੇ ਦੱਸਣ ਯੋਗ ਹੈ ਕਿ ਜਗਤ ਮਾਤਾ ਗੁਜਰ ਕੌਰ ਜੀ ਭਲਾਈ ਕੇਂਦਰ ਟਰੱਸਟ ਵਲੋਂ ਹਰ ਮਹੀਨੇ 500 ਤੋਂ ਵੱਧ ਵਿਧਵਾ ਬੀਬੀਆਂ ਨੂੰ ਮੁਫਤ ਰਾਸ਼ਨ ਜਿਸ ਵਿਚ ਘਰੇਲੂ ਵਰਤੋਂ ਲਈ ਜ਼ਰੂਰੀ ਵਸਤੂਆਂ ਸ਼ਾਮਿਲ ਹਨ ਦਿੱਤਾ ਜਾਂਦਾ ਹੈ ਅਤੇ ਸਮੇਂ ਸਮੇਂ ਅਨੁਸਾਰ ਬੱਚਿਆਂ ਨੂੰ ਸਰਦੀਆਂ 'ਚ ਕੋਟੀਆਂ ਅਤੇ ਗਰਮੀਆਂ ਵਿਚ ਠੰਡੇ ਸੂਟ ਦਿੱਤੇ ਜਾਂਦੇ ਹਨ | ਇਸ ਸਮਾਗਮ ਮੌਕੇ ਭਾਈ ਹਰਵਿੰਦਰ ਪਾਲ ਸਿੰਘ ਲਿਟਲ, ਰਜਿੰਦਰ ਸਿੰਘ ਮੱਤੇਵਾਲ, ਭੁਪਿੰਦਰ ਸਿੰਘ, ਪਰਮਿੰਦਰ ਸਿੰਘ, ਪਿ੍ੰਸੀਪਲ ਕੁਲਵਿੰਦਰ ਕੌਰ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਲਸ਼ਕਰੀ ਨੰਗਲ ਵਿਖੇ ਮਹਾਨ ਗੁਰਮਤਿ ਸਮਾਗਮ 26 ਨੂੰ -ਬਾਬਾ ਗੁਰਵਿੰਦਰ ਸਿੰਘ <br/> ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।