18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਲਸ਼ਕਰੀ ਨੰਗਲ ਵਿਖੇ ਮਹਾਨ ਗੁਰਮਤਿ ਸਮਾਗਮ 26 ਨੂੰ -ਬਾਬਾ ਗੁਰਵਿੰਦਰ ਸਿੰਘ <br/>

ਅਜੀਤ ਡੈਸਕ 23-10-2025
ਜਗਦੇਵ ਕਲਾਂ, 22 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਧੰਨ ਧੰਨ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਵਾਂ ਮਹਾਨ ਗੁਰਮਤਿ ਸਮਾਗਮ ਬਾਬਾ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ ਵਾਲਿਆਂ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ 26 ਅਕਤੂਬਰ ਨੂੰ ਪਿੰਡ ਲਸ਼ਕਰੀ ਨੰਗਲ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਬਾਬਾ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ ਨੇ ਦੱਸਿਆ ਕਿ 24 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 26 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਜਾਣ ਵਾਲੇ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਭਾਈ ਸਿਮਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਟਾਹਲੀ ਸਾਹਿਬ ਬਾਬਾ ਸ੍ਰੀ ਚੰਦ, ਕਥਾਵਾਚਕ ਭਾਈ ਮਨਦੀਪ ਸਿੰਘ ਝੰਡੇਰ, ਭਾਈ ਗੁਰਭੇਜ ਸਿੰਘ ਚਵਿੰਡਾ ਇੰਟਰਨੈਸ਼ਨਲ ਢਾਡੀ ਜਥਾ, ਭਾਈ ਨਿਰਵੈਰ ਸਿੰਘ ਸੇਖਵਾਂ ਕਵੀਸ਼ਰੀ ਜਥਾ, ਭਾਈ ਜੋਗਾ ਸਿੰਘ ਮਾਹਿਰ ਕਵੀਸ਼ਰੀ ਜਥਾ ਅਤੇ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਸੰਗਤਾਂ ਨੂੰ ਗੁਰ ਇਤਿਹਾਸ ਦੁਆਰਾ ਨਿਹਾਲ ਕਰਨਗੀਆਂ |

ਪਿਛਲੀ ਖ਼ਬਰ ਹਲਕਾ ਅਜਨਾਲਾ ਅੰਦਰ ਭਿਆਨਕ ਹੜ੍ਹਾਂ ਕਾਰਨ ਰੁਕੇ ਵਿਕਾਸ ਕਾਰਜ ਪਹਿਲੀ ਤੋਂ ਮੁੜ ਕੀਤੇ ਜਾਣਗੇ ਸ਼ੁਰੂ-ਧਾਲੀਵਾਲ <br/> ਅਗਲੀ ਖ਼ਬਰ ਮਾਤਾ ਗੁਜਰ ਕੌਰ ਜੀ ਭਲਾਈ ਕੇਂਦਰ ਨੇ ਬੰਦੀ ਛੋੜ ਦਿਵਸ ਮੌਕੇ ਇਨਾਮ ਵੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।