18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਹਲਕਾ ਅਜਨਾਲਾ ਅੰਦਰ ਭਿਆਨਕ ਹੜ੍ਹਾਂ ਕਾਰਨ ਰੁਕੇ ਵਿਕਾਸ ਕਾਰਜ ਪਹਿਲੀ ਤੋਂ ਮੁੜ ਕੀਤੇ ਜਾਣਗੇ ਸ਼ੁਰੂ-ਧਾਲੀਵਾਲ <br/>

ਅਜੀਤ ਡੈਸਕ 23-10-2025
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਅੰਦਰ ਭਿਆਨਕ ਹੜ੍ਹ ਆ ਜਾਣ ਕਾਰਨ ਹਲਕੇ ਦੇ ਸਮੂਹ ਪਿੰਡਾਂ ਸ਼ਹਿਰਾਂ ਤੇ ਕਸਬਿਆਂ ਵਿਚ ਜੰਗੀ ਪੱਧਰ 'ਤੇ ਚੱਲ ਰਹੇ ਵਿਕਾਸ ਕਾਰਜ ਰੁਕ ਗਏ ਸਨ, ਜਿਨ੍ਹਾਂ ਨੂੰ ਮੁੜ 1 ਨਵੰਬਰ ਤੋਂ ਸ਼ੁਰੂ ਕੀਤਾ ਜਾਵੇਗਾ ਅਤੇ ਇਨ੍ਹਾਂ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਇਹ ਜਾਣਕਾਰੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਹਲਕੇ ਦੇ ਸਰਪੰਚਾਂ ਪੰਚਾਂ ਤੇ ਹੋਰਨਾਂ ਮੁਹਤਬਰਾਂ ਕੋਲੋਂ ਸੁਝਾਅ ਲੈਣ ਲਈ ਆਮ ਆਦਮੀ ਪਾਰਟੀ ਦੇ ਅਜਨਾਲਾ ਸਥਿਤ ਦਫਤਰ ਅਤੇ ਸਰਹੱਦੀ ਪਿੰਡ ਰਾਏਪੁਰ ਕਲਾਂ ਵਿਖੇ ਬਲਾਕ ਪ੍ਰਧਾਨ ਸਾਹਿਬ ਸਿੰਘ ਫੌਜੀ ਰਾਏਪੁਰ ਕਲਾਂ ਦੇ ਗ੍ਰਹਿ ਵਿਖੇ ਕੀਤੀਆਂ ਵੱਖ-ਵੱਖ ਮੀਟਿੰਗਾਂ ਉਪਰੰਤ ਦੇਰ ਸ਼ਾਮ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਹੜ੍ਹਾਂ ਕਾਰਨ ਲਿੰਕ ਸੜਕਾਂ ਬੁਰੀ ਤਰ੍ਹਾਂ ਟੁੱਟ ਗਈਆਂ ਸਨ ਜਿਨ੍ਹਾਂ ਦਾ ਮੁੜ ਨਵੀਨੀਕਰਨ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਅਪ੍ਰੈਲ 2026 ਤੱਕ ਮੁਕੰਮਲ ਕਰ ਲਿਆ ਜਾਵੇਗਾ | ਇਸ ਮੌਕੇ ਨੌਜਵਾਨ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਡੀ.ਐੱਸ.ਪੀ ਗੁਰਵਿੰਦਰ ਸਿੰਘ ਔਲਖ, ਬਲਾਕ ਪ੍ਰਧਾਨ ਸਾਹਿਬ ਸਿੰਘ ਫੌਜੀ ਰਾਏਪੁਰ ਕਲਾਂ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਪੀ.ਏ ਮੁਖਤਿਆਰ ਸਿੰਘ, ਸਰਪੰਚ ਨਿਤੀਸ਼ ਸ਼ਾਹ ਚੱਕਬਾਲਾ, ਬਲਾਕ ਪ੍ਰਧਾਨ ਰਘੂ ਸਾਰੰਗਦੇਵ, ਸਰਪੰਚ ਲਖਵਿੰਦਰ ਸਿੰਘ ਬਲਾਕ ਪ੍ਰਧਾਨ, ਸਰਪੰਚ ਨਗੀਨ ਸਿੰਘ ਸ਼ਾਹਲੀਵਾਲ, ਸਰਪੰਚ ਜਗਤਾਰ ਸਿੰਘ ਆਬਾਦੀ ਸੋਹਣ ਸਿੰਘ, ਸਰਪੰਚ ਹਮਿੱਤਰ ਸਿੰਘ ਬਲਰਾਸ, ਸਰਪੰਚ ਪਰਮਜੀਤ ਸਿੰਘ ਰਾਏਪੁਰ ਕਲਾਂ, ਕੁਲਦੀਪ ਸਿੰਘ ਸ਼ੇਖਭੱਟੀ ਜੱਟਾਂ ਵਾਲੀ, ਸਰਪੰਚ ਲੱਭਾ ਸਿੰਘ ਮਾਂਝੀਮੀਆਂ, ਸਰਪੰਚ ਗੁਰਵਿੰਦਰ ਸਿੰਘ ਹਾਸ਼ਮਪੁਰਾ, ਮਲੂਕ ਸਿੰਘ ਸ਼ੇਖਭੱਟੀ, ਸਰਪੰਚ ਰਣਜੀਤ ਸਿੰਘ ਸੈਦਪੁਰ, ਸਰਪੰਚ ਲਖਵਿੰਦਰ ਸਿੰਘ ਬਿਕਰਾਊਰ, ਸਰਪੰਚ ਜਗੀਰ ਸਿੰਘ, ਹਰਦੇਵ ਸਿੰਘ ਡੱਲਾ, ਪਰਮਜੀਤ ਸਿੰਘ, ਕੁਲਵੰਤ ਸਿੰਘ, ਸਰਬਜੀਤ ਸਿੰਘ, ਸਰਪੰਚ ਸੋਨੂ ਸਿੰਘ, ਰਾਜਵੀਰ ਸਿੰਘ ਅਤੇ ਨਰਿੰਦਰ ਸਿੰਘ ਖਾਨਵਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ' ਦੇ ਉਮੀਦਵਾਰ ਮਨਦੀਪ ਸਿੰਘ ਸ਼ਾਹੀ ਠਾਠ ਨਾਲ ਚੋਣ ਜਿੱਤਣਗੇ-ਚਾਚਾ ਸੁਖਚੈਨ ਸਿੰਘ <br/> ਅਗਲੀ ਖ਼ਬਰ ਲਸ਼ਕਰੀ ਨੰਗਲ ਵਿਖੇ ਮਹਾਨ ਗੁਰਮਤਿ ਸਮਾਗਮ 26 ਨੂੰ -ਬਾਬਾ ਗੁਰਵਿੰਦਰ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।