ਬਾਬਾ ਬਕਾਲਾ ਸਾਹਿਬ, 22 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਖਾਨਪੁਰ ਵਿਖੇ ਸਾਬਕਾ ਸਰਪੰਚ ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਵੇਰੇ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਕਵੀਸ਼ਰ ਸਕੱਤਰ ਸਿੰਘ ਦੇ ਜਥੇ ਨੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੰਤਗਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਜੱਲੂਪੁਰ ਖੈੜਾ ਨੇ ਜਿੱਥੇ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ, ਉਥੇ ਸਾਬਕਾ ਸਰਪੰਚ ਸਰਬਜੀਤ ਸਿੰਘ ਖਾਨਪੁਰ ਵਲੋਂ ਨਵੇਂ ਖੋਲ੍ਹੇ ਗਏ ਸਟੱਡ ਫਾਰਮ ਦਾ ਸ਼ੁੱਭ ਉਦਘਾਟਨ ਵੀ ਕੀਤਾ | ਇਸ ਮੌਕੇ ਚਾਚਾ ਸੁਖਚੈਨ ਸਿੰਘ ਨੇ ਪਿੰਡ ਖਾਨਪੁਰ ਨਿਵਾਸੀਆਂ ਨੂੰ ਅਪੀਲ ਕੀਤੀ ਤਰਨ ਤਾਰਨ ਵਿਖੇ ਹੋਣ ਜਾ ਰਹੀ ਜ਼ਿਮਨੀ ਚੋਣ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਭਾਈ ਮਨਦੀਪ ਸਿੰਘ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਆਪੋ-ਆਪਣੇ ਤਰਨ ਤਾਰਨ ਵਿਚ ਪੈਂਦੇ ਰਿਸ਼ਤੇਦਾਰਾਂ, ਸੱਜਣਾਂ-ਮਿੱਤਰਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕਰੋ ਤਾਂ ਜੋ ਕੁਰਬਾਨੀ ਵਾਲੇ ਪਰਿਵਾਰ ਦੇ ਉਮੀਦਵਾਰ ਦੀ ਸ਼ਾਨਦਾਰ ਜਿੱਤ ਹੋ ਸਕੇ | ਇਸ ਮੌਕੇ ਚਾਚਾ ਮੇਜਰ ਸਿੰਘ ਜੱਲੂਪੁਰ ਖੈੜਾ, ਚਾਚਾ ਪ੍ਰਗਟ ਸਿੰਘ, ਭਾਈ ਗੁਰਪ੍ਰੀਤ ਸਿੰਘ ਕੰਮੋਕੇ, ਸਰਪੰਚ ਬਿਕਰਮਜੀਤ ਸਿੰਘ ਖਾਨਪੁਰ, ਮਨਜਿੰਦਰ ਸਿੰਘ ਰਾਮਪੁਰ, ਸਰਪੰਚ ਗੁਰਮੀਤ ਸਿੰਘ ਥਾਣੇਵਾਲ, ਨਿਸ਼ਾਨ ਸਿੰਘ ਟਪਿਆਲਾ, ਸਰਪੰਚ ਸੂਬੇਦਾਰ ਇੰਦਰਜੀਤ ਸਿੰਘ ਸੇਰੋਂ, ਜੈਂਪੂ ਖਾਨਪੁਰ, ਦਿਲਬਾਗ ਸਿੰਘ ਠੱਠੀਆਂ ਅਤੇ ਹੋਰ ਹਾਜ਼ਰ ਸਨ |