ਸਠਿਆਲਾ, 22 ਅਕਤੂਬਰ (ਜਗੀਰ ਸਿੰਘ ਸਫਰੀ)-ਕਸਬਾ ਸਠਿਆਲਾ ਦੇ ਕਰਮਬੀਰ ਸਿੰਘ ਲਾਲੀ ਰੁਮਾਣਾ ਨੂੰ ਉਸ ਵਕਤ ਗਹਿਰ ਸਦਮਾ ਪੁੱਜਾ ਜਦ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਪੰਜਾਬ ਪੁੁਲਿਸ ਦੇ ਰਿਟਾ: ਹੌਲਦਾਰ ਅਤੇ ਬਾਬਾ ਭੂਪਾ ਸ਼ਾਹ ਸਠਿਆਲਾ ਦੇ ਮੁੱਖ ਸੇਵਾਦਾਰ ਪਿਆਰਾ ਸਿੰਘ ਰੁਮਾਣਾ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ | ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਸਠਿਆਲਾ ਵਿਖੇ ਕਰ ਦਿੱਤਾ ਗਿਆ ਹੈ | ਉਨ੍ਹਾਂ ਦੇ ਬੇਟੇ ਲਾਲੀ ਰੁਮਾਣਾ ਨਾਲ ਬਾਬਾ ਨਰਿੰਦਰ ਸਿੰਘ, ਬਾਬਾ ਪਲਵਿੰਦਰ ਸਿੰਘ, ਗਿਆਨੀ ਦਲਜੀਤ ਸਿੰਘ, ਸਾ: ਸਰਪੰਚ ਬਲਜੀਤ ਸਿੰਘ ਭੱਟੀ, ਸਰਪੰਚ ਦਲਬੀਰ ਸਿੰਘ, ਸਰਪੰਚ ਚਰਨਜੀਤ ਸਿੰਘ ਭੱਟੀ, ਇੰਸ: ਹਰਜਿੰਦਰ ਸਿੰਘ, ਠਾਣੇਦਾਰ ਸਤਵੰਤ ਸਿੰਘ, ਹਰਜਿੰਦਰ ਸਿੰਘ ਰਾਜੂ, ਲਖਵਿੰਦਰ ਸਿੰਘ ਬੱਲ, ਜੋਗਾ ਸਿੰਘ, ਸਿਕੰਦਰ ਸਿੰਘ, ਪ੍ਰਭਜੀਤ ਸਿੰਘ, ਸੁਖਜੀਤ ਸਿੰਘ ਸੀ.ਏ., ਰਣਜੀਤ ਸਿੰਘ ਸੈਕਟਰੀ, ਹਰਜਿੰਦਰ ਸਿੰਘ ਬਿੱਲਾ, ਏ.ਐੱਸ.ਆਈ ਪ੍ਰਤਾਪ ਸਿੰਘ ਆਦਿ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਬੇਟੇ ਲਾਲੀ ਰੁਮਾਣਾ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 26 ਅਕਤੂਬਰ ਦਿਨ ਐਤਵਾਰ ਸਾਡੇ ਗ੍ਰਹਿ ਵਿਖੇ ਪਾਉਣ ਉਪਰੰਤ ਅੰਤਿਮ ਅਰਦਾਸ ਗੁ: ਜੰਝ ਘਰ ਸਠਿਅਲਾ (ਮਹਿੰਦਰ ਪੈਲੇਸ ਵਿਖੇ 12 ਤੋਂ 1 ਵਜੇ ਤੱਕ ਹੋਵੇਗੀ |