18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਸੰਬੰਧੀ ਜਾਣੂ ਕਰਵਾਇਆ <br/>

ਅਜੀਤ ਡੈਸਕ 23-10-2025
ਅਟਾਰੀ, 22 ਅਕਤੂਬਰ (ਗੁਰਦੀਪ ਸਿੰਘ ਅਟਾਰੀ/ਰੂਬੀ)-ਗ੍ਰੇਟ ਇੰਡੀਆ ਪ੍ਰੈਜੀਡੈਂਸੀ ਸਕੂਲ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਸਟਾਫ ਵਲੋਂ ਬੰਦੀ ਛੋੜ ਦਿਵਸ ਅਤੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਬਾਰ੍ਹਵੀਂ ਦੀ ਵਿਦਿਆਰਥਣ ਆਰਿਸ਼ਪ੍ਰੀਤ ਕੌਰ ਅਤੇ ਅਧਿਆਪਕਾ ਅਮਨਦੀਪ ਕੌਰ ਨੇ ਤਿਉਹਾਰ ਦੀ ਮਹੱਤਤਾ ਅਤੇ ਵਾਤਾਵਰਣ ਅਨੁਕੂਲ ਜਸ਼ਨਾਂ ਦੀ ਸਾਰਥਕਤਾ 'ਤੇ ਭਾਸ਼ਣ ਦਿੱਤਾ | ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਾਤਾਵਰਣ ਨੂੰ ਬਚਾਉਣ ਲਈ ਹਰੀ ਦੀਵਾਲੀ ਮਨਾਉਣ ਸੰਬੰਧੀ ਇੱਕ ਨੁੱਕੜ-ਨਾਟਕ ਪੇਸ਼ ਕੀਤਾ | ਵੱਖ-ਵੱਖ ਹਾਊਸ ਵਿਚ ਇੰਟਰ-ਹਾਊਸ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਹਰੇਕ ਵਿਦਿਆਰਥੀ ਨੇ ਆਪਣੀ ਕਲਾਕ੍ਰਿਤੀ ਦੀ ਪੇਸ਼ਕਸ਼ ਕੀਤੀ | ਸਕੂਲ ਦੇ ਡਾਇਰੈਕਟਰ ਕੰਵਲਜੀਤ ਸਿੰਘ ਖੋਖਰ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਤਿਉਹਾਰ ਦੀ ਵਧਾਈ ਦਿੱਤੀ | ਪਿ੍ੰਸੀਪਲ ਮੈਡਮ ਰਮਨਦੀਪ ਕੌਰ ਨੇ ਆਪਣੇ ਸੰਬੋਧਨ ਵਿੱਚ ਭਾਈਚਾਰੇ ਦਾ ਸੰਦੇਸ਼ ਦਿੱਤਾ |

ਪਿਛਲੀ ਖ਼ਬਰ ਪੁਲਿਸ ਪ੍ਰਸ਼ਾਸਨ ਨੇ ਪੀੜਤ ਪਰਿਵਾਰਾਂ ਨੂੰ ਕੋਈ ਇਨਸਾਫ ਨਾ ਦਿੱਤਾ ਤਾਂ ਐੱਸ. ਐੱਸ. ਪੀ. ਦਫਤਰ ਅੰਮਿ੍ਤਸਰ ਦਾ ਘਿਰਾਓ ਕੀ... ਅਗਲੀ ਖ਼ਬਰ ਸਵਰਗਵਾਸੀ ਜਗਮੇਰ ਸਿੰਘ ਸੋਹੀ ਦੀ ਯਾਦ 'ਚ ਸਨਮਾਨ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।