18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪੁਲਿਸ ਪ੍ਰਸ਼ਾਸਨ ਨੇ ਪੀੜਤ ਪਰਿਵਾਰਾਂ ਨੂੰ ਕੋਈ ਇਨਸਾਫ ਨਾ ਦਿੱਤਾ ਤਾਂ ਐੱਸ. ਐੱਸ. ਪੀ. ਦਫਤਰ ਅੰਮਿ੍ਤਸਰ ਦਾ ਘਿਰਾਓ ਕੀਤਾ ਜਾਵੇਗਾ-ਡਾ. ਸਤਨਾਮ ਸਿੰਘ ਅਜਨਾਲਾ <br/>

ਅਜੀਤ ਡੈਸਕ 23-10-2025
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਵਿਚ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਇਨਸਾਫ ਨਾ ਦੇਣ 'ਤੇ ਪੀੜਤ ਪਰਿਵਾਰਾਂ ਦੀ ਅਹਿਮ ਮੀਟਿੰਗ ਸਮਾਜ ਸੇਵਕ ਹਰਦੀਪ ਸਿੰਘ ਬੱਗਾ ਕਲਾਂ ਦੀ ਪ੍ਰਧਾਨਗੀ ਹੇਠ ਅਜਨਾਲਾ ਵਿਖੇ ਹੋਈ, ਜਿਸ ਵਿਚ ਉਚੇਚੇ ਤੌਰ 'ਤੇ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇ. ਪੀ. ਐੱਮ. ਓ.) ਦੇ ਕਨਵੀਨਰ ਡਾ. ਸਤਨਾਮ ਸਿੰਘ ਅਜਨਾਲਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਦੌਰਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਪ੍ਰਧਾਨ ਜੱਗਾ ਸਿੰਘ ਡੱਲਾ ਤੇ ਕਾਤਲਾਨਾ ਹਮਲਾ ਕਰਨ ਵਾਲੇ ਦੋਸ਼ੀ ਅਤੇ ਕਮੀਰਪੁਰਾ ਹਰਪ੍ਰੀਤ ਕੌਰ ਦੇ ਬਲਾਤਕਾਰੀਆਂ ਨੂੰ ਵੀ ਪੁਲਿਸ ਬਚਾਅ ਰਹੀ ਹੈ | ਅਜਿਹੇ ਹੋਰ ਵੀ ਕੇਸ ਹਨ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਐੱਸ. ਐੱਸ. ਪੀ. ਦਿਹਾਤੀ ਅੰਮਿ੍ਤਸਰ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਪਰ ਪੀੜਤ ਪਰਿਵਾਰਾਂ ਨੂੰ ਕੋਈ ਇਨਸਾਫ ਨਹੀਂ ਮਿਲਿਆ | ਉਨ੍ਹਾਂ ਚੇਤਾਵਨੀ ਭਰੇ ਲਹਿਜੇ ਵਿਚ ਕਹਾ ਕਿ ਜੇਕਰ ਪੁਲਿਸ ਨੇ ਪੀੜਤ ਪਰਿਵਾਰਾਂ ਨੂੰ ਕੋਈ ਇਨਸਾਫ ਨਾ ਦਿੱਤਾ ਤਾਂ ਜਨਤਕ ਜਥੇਬੰਦੀਆਂ ਵਲੋਂ ਐੱਸ. ਐੱਸ. ਪੀ. ਅੰਮਿ੍ਤਸਰ ਦਿਹਾਤੀ ਦਫਤਰ ਸਾਹਮਣੇ ਵਿਸ਼ਾਲ ਰੋਸ ਧਰਨਾ ਲਗਾਇਆ ਜਾਵੇਗਾ | ਇਸ ਮੌਕੇ ਜੱਗਾ ਸਿੰਘ ਡੱਲਾ, ਗਾਇਕ ਗੁਰਪਾਲ ਗਿੱਲ ਸੈਦਪੁਰ, ਸਾਬਕਾ ਸਰਪੰਚ ਇੰਦਰਜੀਤ ਸਿੰਘ ਅਨੈਤਪੁਰਾ, ਹਰਨੇਕ ਸਿੰਘ ਨੇਪਾਲ, ਸਤਨਾਮ ਸਿੰਘ ਡਿਆਲ ਭੱਟੀ, ਕੁਲਦੀਪ ਸਿੰਘ ਅਜਨਾਲਾ, ਲਖਬੀਰ ਸਿੰਘ ਤੇੜਾਂ, ਬਲਵਿੰਦਰ ਸਿੰਘ ਡਿਆਲ ਭੱਟੀ, ਵਿਦਿਆਰਥੀ ਆਗੂ ਸੰਤ ਸਿੰਘ, ਰਸ਼ਪਾਲ ਸਿੰਘ ਬੱਲ ਲੱਬੇ ਦਰਿਆ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਪੰਚਾਇਤ ਨੇ ਥਾਣਾ ਮੁਖੀ ਸਤਪਾਲ ਸਿੰਘ ਛੀਨਾ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਸੰਬੰਧੀ ਜਾਣੂ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।