18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਦੀਵਾਲੀ ਮੌਕੇ ਭਾਰਤੀ ਫ਼ੌਜ ਦੇ ਅਧਿਕਾਰੀਆਂ ਤੇ ਜਵਾਨਾਂ ਵਲੋਂ ਸਕੂਲ ਬੈਗ ਤੇ ਸਟੇਸ਼ਨਰੀ ਵੰਡੀ <br/>

ਅਜੀਤ ਡੈਸਕ 23-10-2025
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿੰਡ ਗੁੱਜਰਪੁਰਾ ਨੇੜੇ ਸਾਬਕਾ ਜਵਾਨਾਂ ਦੀ ਜਥੇਬੰਦੀ ਵੈਟਰਨਜ਼ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਪ੍ਰਧਾਨ ਸੇਵਾਮੁਕਤ ਮੇਜਰ ਮੇਜਰ ਦਿਲਬਾਗ ਸਿੰਘ ਦੀ ਅਗਵਾਈ ਹੇਠ ਹੜ੍ਹਾਂ ਦੇ ਪਹਿਲੇ ਦਿਨ ਤੋਂ ਹੀ ਕੈਂਪ ਲਗਾ ਕੇ ਲੋਕਾਂ ਤੱਕ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ | ਦੀਵਾਲੀ ਤੋਂ ਪਹਿਲਾਂ ਵਿਸ਼ੇਸ਼ ਤੌਰ 'ਤੇ ਪਹੁੰਚੇ 15 ਸੀ. ਐੱਮ. ਪੀ. ਯੂਨਿਟ ਦੇ ਕਰਨਲ ਰਾਕੇਸ਼ ਕੁਮਾਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਆਉਣ ਵਾਲੇ ਸਮੇਂ ਵਿਚ ਜਿਨ੍ਹਾਂ ਲੋੜਵੰਦ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਹਨ ਨੂੰ ਸ਼ਗਨ ਦੇ ਰੂਪ 'ਚ ਗਰਮ ਕੰਬਲ, ਸੂਟ ਤੇ ਘਰੇਲੂ ਵਰਤੋਂ ਵਿਚ ਆਉਣ ਵਾਲਾ ਹੋਰ ਸਾਮਾਨ ਵੰਡਿਆ ਗਿਆ ਅਤੇ ਸਰਹੱਦੀ ਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਸਕੂਲ ਬੈਗ ਅਤੇ ਸਟੇਸ਼ਨਰੀ ਵੀ ਵੰਡੀ ਗਈ | ਇਸ ਮੌਕੇ ਕੈਪਟਨ ਰਣਯੋਧ ਸਿੰਘ, ਕੈਪਟਨ ਨੰਦਜੀਤ ਸਿੰਘ, ਕੈਪਟਨ ਜਸਵੰਤ ਸਿੰਘ, ਸੂਬੇਦਾਰ ਮੇਜਰ ਰਣਜੀਤ ਸਿੰਘ, ਬਖ਼ਸ਼ੀਸ਼ ਸਿੰਘ, ਸੂਬੇਦਾਰ ਹਰੀ ਰਾਮ (ਟੀਮ ਲਖਨਊ) ਅਤੇ ਸੂਬੇਦਾਰ ਆਤਮਾ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁ: ਨਾਨਕਸਰ ਸਾਹਿਬ ਕਮੇਟੀ ਸਠਿਆਲਾ ਦੇ ਸੇਵਾਦਾਰਾਂ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਮੀਟਿੰਗ <... ਅਗਲੀ ਖ਼ਬਰ ਪੰਚਾਇਤ ਨੇ ਥਾਣਾ ਮੁਖੀ ਸਤਪਾਲ ਸਿੰਘ ਛੀਨਾ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।