18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਗੁ: ਨਾਨਕਸਰ ਸਾਹਿਬ ਕਮੇਟੀ ਸਠਿਆਲਾ ਦੇ ਸੇਵਾਦਾਰਾਂ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਮੀਟਿੰਗ <br/>

ਅਜੀਤ ਡੈਸਕ 23-10-2025
ਸਠਿਆਲਾ, 22 ਅਕਤੂਬਰ (ਜਗੀਰ ਸਿੰਘ ਸਫਰੀ)-ਗੁ: ਨਾਨਕਸਰ ਸਾਹਿਬ ਸਠਿਆਲਾ ਵਿਖੇ ਪ੍ਰਧਾਨ ਗੁਰਚਰਨ ਸਿੰਘ ਦੀ ਅਗਵਾਈ 'ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਉਣ ਸੰਬੰਧੀ ਮੀਟਿੰਗ ਹੋਈ | ਇਸ ਬਾਰੇ ਮੁੱਖ ਗਿਆਨੀ ਬੂਟਾ ਸਿੰਘ ਨੇ ਦੱਸਿਆ ਕਿ ਗੁ: ਨਾਨਕਸਰ ਸਾਹਿਬ ਕਮੇਟੀ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਗੁ: ਸੱਚੀਆਂ ਮਾਈਆਂ ਦਾ ਜੋੜ ਮੇਲਾ 4 ਨਵੰਬਰ ਦਿਨ ਮੰਗਲਵਾਰ ਨੂੰ ਹੋਣ ਕਰਕੇ ਐਤਕੀਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਦੇ ਧਾਰਮਿਕ ਸਮਾਗਮ ਤਬਦੀਲੀ ਕੀਤੀ ਗਈ ਹੈ | ਉਨ੍ਹਾਂ ਨੇ ਦੱਸਿਆ ਹੈ ਕਿ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ 'ਤੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ 30 ਅਕਤੂਬਰ ਤੋਂ ਆਰੰਭ ਹੋਣਗੇ ਅਤੇ 3 ਨਵੰਬਰ ਦਿਨ ਸੋਮਵਾਰ ਨੂੰ ਹੀ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 5 ਨਵੰਬਰ ਦਿਨ ਬੁੱਧਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਹੋਵੇਗਾ | ਇਸ ਮੌਕੇ ਗੁ: ਕਮੇਟੀ ਦੇ ਸੇਵਾਦਾਰ ਕੇਬੀ ਬੱਲ, ਅਮਨਪ੍ਰੀਤ ਸਿੰਘ, ਕਰਨੈਲ ਸਿੰਘ, ਅਕਾਸ਼ਦੀਪ ਸਿੰਘ, ਮਾ: ਦਿਆਲ ਸਿੰਘ, ਪਵਿੱਤਰ ਸਿੰਘ, ਪਰਮਜੀਤ ਸਿੰਘ, ਗੁਰਵਨੀਤ ਸਿੰਘ, ਹਰਜਿੰਦਰ ਸਿੰਘ ਪਿੰਟਾ ਬੱਲ, ਲਵਪ੍ਰੀਤ ਸਿੰਘ, ਜੋਗਿੰਦਰ ਸਿੰਘ, ਸੁਖਦੇਵ ਸਿੰਘ, ਜੱਗਾ ਸਿੰਘ ਬੱਲਮ, ਰਣਬੀਰ ਸਿੰਘ, ਸੂਬੇਦਾਰ ਸੰਤੋਖ ਸਿੰਘ, ਗੁਰਸ਼ਾਨ ਸਿੰਘ, ਨਿਰਮਲ ਸਿੰਘ, ਗੁਰਪ੍ਰੀਤ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ | ਇਸ ਮੌਕੇ ਗਿਆਨੀ ਬੂਟਾ ਸਿੰਘ ਨੇ ਦੱਸਿਆ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਫੁੱਟਬਾਲ ਦਾ ਟੂਰਨਾਮੈਂਟ ਬਿ੍ਗੇਡੀਅਰ ਜੀ. ਐੱਸ. ਬੱਲ ਸਟੇਡੀਅਮ ਸਠਿਆਲਾ ਵਿਖੇ 30 ਅਕਤੂਬਰ ਤੋਂ ਆਰੰਭ ਹੋਣਗੇ ਤੇ 2 ਨਵੰਬਰ ਨੂੰ ਸਮਾਪਤੀ ਹੋਵੇਗੀ |

ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਸਪੋਰਟਸ ਕਲੱਬ ਵਲੋਂ 12ਵਾਂ ਕਬੱਡੀ ਕੱਪ ਕੱਥੂਨੰਗਲ 'ਚ 24 ਨੂੰ <br/> ਅਗਲੀ ਖ਼ਬਰ ਦੀਵਾਲੀ ਮੌਕੇ ਭਾਰਤੀ ਫ਼ੌਜ ਦੇ ਅਧਿਕਾਰੀਆਂ ਤੇ ਜਵਾਨਾਂ ਵਲੋਂ ਸਕੂਲ ਬੈਗ ਤੇ ਸਟੇਸ਼ਨਰੀ ਵੰਡੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।